ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

Wednesday, Jun 25, 2025 - 10:48 AM (IST)

ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਨੈਸ਼ਨਲ ਡੈਸਕ- ਉਤਰਾਖੰਡ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਉੱਤਰਾਖੰਡ ਦੇ ਹਲਦਵਾਨੀ ਜ਼ਿਲ੍ਹੇ ਵਿਚ ਇਕ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਗਈ। ਜਿਸ ਕਾਰਨ ਕਾਰ ਵਿਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਦੀ ਸੂਚਨਾ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਨਹਿਰ 'ਚੋਂ ਕੱਢਿਆ ਅਤੇ ਜਿਸ ਤੋਂ ਬਾਅਦ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ

ਦੱਸਿਆ ਜਾ ਰਿਹਾ ਹੈ ਕਿ ਤੇਜ਼ ਮੀਂਹ ਕਾਰਨ ਸੜਕ ਕਿਨਾਰੇ ਕੰਟਰੋਲ ਗੁਆ ਦੇਣ ਦੀ ਵਜ੍ਹਾ ਤੋਂ ਕਾਰ ਨਹਿਰ ਵਿਚ ਜਾ ਡਿੱਗੀ। ਬਚਾਅ ਟੀਮ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ। ਮ੍ਰਿਤਕਾਂ ਵਿਚ ਬੱਚੇ ਤੋਂ ਇਲਾਵਾ ਤਿੰਨ ਹੋਰ ਲੋਕ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਸਥਾਨਕ ਲੋਕਾਂ ਮੁਤਾਬਕ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਰੈਸਕਿਊ ਟੀਮ ਵਲੋਂ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢ ਲਿਆ ਗਿਆ ਹੈ। ਨਹਿਰ ਵਿਚੋਂ ਕਾਰ ਦੇ ਰੈਸਕਿਊ ਦਾ ਇਕ ਵੀਡੀਓ ਵਿਚ ਸਾਹਮਣੇ ਆਇਆ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਕਾਰ ਨਹਿਰ ਵਿਚ ਡਿੱਗੀ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News