ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਨੌਜਵਾਨ ਕੁੜੀ ਦੀ ਮੌਤ, 20 ਜ਼ਖਮੀ

Wednesday, Oct 22, 2025 - 02:37 PM (IST)

ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਨੌਜਵਾਨ ਕੁੜੀ ਦੀ ਮੌਤ, 20 ਜ਼ਖਮੀ

ਪੀਲੀਭੀਤ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਨੈਨੀਤਾਲ ਅਤੇ ਉੱਤਰਾਖੰਡ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਬਰੇਲੀ-ਹਰਿਦੁਆਰ ਹਾਈਵੇਅ 'ਤੇ ਮੰਗਲਵਾਰ ਦੇਰ ਰਾਤ ਪਲਟ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਕੁੜੀ ਦੀ ਮੌਤ ਹੋ ਗਈ, ਜਦਿਕ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਫ਼ਰਾਰ ਬੱਸ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਜਹਾਨਾਬਾਦ ਪੁਲਸ ਸਟੇਸ਼ਨ ਦੇ ਮੁਖੀ ਪ੍ਰਦੀਪ ਬਿਸ਼ਨੋਈ ਨੇ ਮੀਡੀਆ ਨੂੰ ਦੱਸਿਆ ਕਿ ਹਾਦਸੇ ਵਿੱਚ ਬਰੇਲੀ ਦੇ ਮੁਹੱਲਾ ਮਧੀਨਾਥ ਦੀ ਰਹਿਣ ਵਾਲੀ 22 ਸਾਲਾ ਔਰਤ ਦੁਰਗਾ ਦੀ ਮੌਕੇ 'ਤੇ ਹੀ ਮੌਤ ਹੋ ਗਈ। 20 ਤੋਂ ਵੱਧ ਜ਼ਖਮੀਆਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਅਨੁਸਾਰ ਬੱਸ ਵਿੱਚ ਸਵਾਰ ਸਾਰੇ 54 ਸ਼ਰਧਾਲੂ ਬਰੇਲੀ ਜ਼ਿਲ੍ਹੇ ਦੇ ਵਸਨੀਕ ਸਨ। ਉਹ 20 ਅਕਤੂਬਰ ਦੀ ਰਾਤ ਨੂੰ ਚੌਫੂਲਾ ਤੋਂ ਧਾਰਮਿਕ ਯਾਤਰਾ 'ਤੇ ਨਿਕਲੇ ਸਨ।

ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

ਉਨ੍ਹਾਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ। ਅਮਰੀਆ ਸੀਐਚਸੀ ਦੇ ਡਾਕਟਰ ਡਾ. ਸੌਰਭ ਨੇ ਮੀਡੀਆ ਨੂੰ ਦੱਸਿਆ ਕਿ ਹਾਦਸੇ ਵਿੱਚ ਇੱਕ ਨੌਜਵਾਨ ਔਰਤ ਦੀ ਮੌਤ ਹੋ ਗਈ ਹੈ। 20 ਜ਼ਖਮੀਆਂ ਵਿੱਚੋਂ ਅੱਠ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਘਟਨਾ ਸਥਾਨ ਦਾ ਮੁਆਇਨਾ ਕਰਨ ਤੋਂ ਬਾਅਦ ਸੀਓ ਸਦਰ ਆਈਪੀਐਸ ਨਤਾਸ਼ਾ ਗੋਇਲ ਨੇ ਜ਼ਖਮੀਆਂ ਦੀ ਹਾਲਤ ਬਾਰੇ ਪੁੱਛਗਿੱਛ ਕਰਨ ਲਈ ਸੀਐਚਸੀ ਦਾ ਦੌਰਾ ਕੀਤਾ।

ਪੜ੍ਹੋ ਇਹ ਵੀ : ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ

 


author

rajwinder kaur

Content Editor

Related News