ਦੇਸ਼ ’ਚ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ : ਸਿੰਘਵੀ
Friday, Dec 20, 2019 - 01:19 AM (IST)

ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਨਾਗਰਿਕਤਾ (ਸੋਧ) ਕਾਨੂੰਨ ਵਿਰੁੱਧ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਦਮਨ ਦਾ ਰਾਹ ਅਪਣਾਇਆ ਹੈ। ਪੂਰੇ ਦੇਸ਼ ਵਿਚ ਅਣ–ਐਲਾਨੀ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਗਏ ਹਨ। ਕਾਂਗਰਸ ਦੇ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੇ ਪਾਰਟੀ ਦਫਤਰ ਵਿਚ ਕਿਹਾ ਕਿ ਪੂਰੇ ਦੇਸ਼ ਿਵਚ ਇਸ ਕਾਨੂੰਨ ਵਿਰੁੱਧ ਲੋਕ ਸੜਕਾਂ ’ਤੇ ਉੱਤਰ ਆਏ ਹਨ। ਉਹ ਇਸ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ। ਦੇਸ਼ ਦੇ ਕਈ ਹਿੱਸੇ ਸੜ ਰਹੇ ਹਨ। ਹਰ ਪਾਸੇ ਅਸ਼ਾਂਤੀ ਦਾ ਮਾਹੌਲ ਹੈ।