ਯੂਪੀ ''ਚ ਵੱਡਾ ਹਾਦਸਾ: ਢਹਿ-ਢੇਰੀ ਹੋਇਆ ਨਿਰਮਾਣ ਅਧੀਨ ਪੁੱਲ, ਮਲਬੇ ਹੇਠ ਦੱਬਣ ਕਾਰਨ 6 ਮਜ਼ਦੂਰਾਂ ਦੀ ਮੌਤ
Friday, May 29, 2026 - 09:17 AM (IST)
ਹਮੀਰਪੁਰ : ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਤੋਂ ਅੱਜ ਸਵੇਰੇ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਬੇਤਵਾ ਨਦੀ 'ਤੇ ਬਣ ਰਹੇ ਇੱਕ ਪੁਲ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ-ਢੇਰੀ ਹੋ ਗਿਆ, ਜਿਸ ਨਾਲ ਮਲਬੇ ਹੇਠ ਦੱਬਣ ਨਾਲ ਛੇ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਾਦਸਾ ਸ਼ੁੱਕਰਵਾਰ ਸਵੇਰੇ 3 ਵਜੇ ਦੇ ਕਰੀਬ ਵਾਪਰਿਆ ਹੈ। ਉਸ ਸਮੇਂ ਸਾਰੇ ਮਜ਼ਦੂਰ ਆਪਣਾ ਕੰਮ ਖ਼ਤਮ ਕਰਕੇ ਪੁਲ ਦੇ ਹੇਠਾਂ ਸੌਂ ਰਹੇ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਰਾਹਤ ਬਚਾਅ ਕਾਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ - 1,22,00,000 ਰੁਪਏ ਨਾਲ ਭਰਿਆ ਬੈਗ ਦੇਵਗਿਰੀ ਐਕਸਪ੍ਰੈੱਸ ’ਚੋਂ ਬਰਾਮਦ, ਰੇਲਵੇ ਪੁਲਸ ਨੇ ਕਰ 'ਤੀ ਕਾਰਵਾਈ
ਸਥਾਨਕ ਨਿਵਾਸੀਆਂ ਅਤੇ ਚਸ਼ਮਦੀਦਾਂ ਦੇ ਅਨੁਸਾਰ, ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਤੇਜ਼ ਹਨ੍ਹੇਰੀ-ਤੂਫ਼ਾਨ ਸ਼ੁਰੂ ਹੋਇਆ ਸੀ। ਇਸ ਦੌਰਾਨ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਪੱਤਿਆਂ ਦੇ ਘਰ ਵਾਂਗ ਢਹਿ-ਢੇਰੀ ਹੋ ਗਿਆ। ਇਸ ਘਟਨਾ ਦੌਰਾਨ ਮਜ਼ਦੂਰ, ਜੋ ਗੂੜ੍ਹੀ ਨੀਂਦ ਸੁੱਤੇ ਪਏ ਸਨ, ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਭਾਰੀ ਮਲਬੇ ਹੇਠ ਜ਼ਿੰਦਾ ਦੱਬ ਗਏ। ਹਾਦਸੇ ਵਿਚ ਜਾਨ ਗਵਾਉਣ ਵਾਲੇ ਮਜ਼ਦੂਰ ਬਾਂਦਾ ਅਤੇ ਹਮੀਰਪੁਰ ਜ਼ਿਲ੍ਹਿਆਂ ਦੇ ਵਸਨੀਕ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਇਸ ਵੇਲੇ, ਮਲਬਾ ਹਟਾਉਣ ਅਤੇ ਫਸੇ ਹੋਏ ਪੀੜਤਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀਆਂ ਅਨੁਸਾਰ ਘੱਟੋ-ਘੱਟ ਤਿੰਨ ਮਜ਼ਦੂਰ ਅਜੇ ਵੀ ਖੰਭੇ ਹੇਠ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਲਬੇ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਖਦਸ਼ਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
