ਸੰਸਦ ਦੀ ਸੁਰੱਖਿਆ ''ਚ ਕੁਤਾਹੀ ਦੇ ਪਿੱਛੇ ਦਾ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ : ਰਾਹੁਲ ਗਾਂਧੀ

Saturday, Dec 16, 2023 - 03:10 PM (IST)

ਸੰਸਦ ਦੀ ਸੁਰੱਖਿਆ ''ਚ ਕੁਤਾਹੀ ਦੇ ਪਿੱਛੇ ਦਾ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ : ਰਾਹੁਲ ਗਾਂਧੀ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਸੰਸਦ ਸੁਰੱਖਿਆ 'ਚ ਕੁਤਾਹੀ ਹੋਈ ਹੈ ਅਤੇ ਇਸ ਦੇ ਪਿੱਛੇ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ। ਸੁਰੱਖਿਆ ਕੁਤਾਹੀ ਦੀ ਘਟਨਾ ਬਾਰੇ ਪੁੱਛੇ ਜਾਣ 'ਤੇ ਰਾਹੁਲ ਗਾਂਧੀ ਨੇ ਇੱਥੇ ਪੱਤਰਕਾਰਾਂ ਨਾਲ ਇਹ ਗੱਲ ਕੀਤੀ। ਉਨ੍ਹਾਂ ਕਿਹਾ,''ਸੁਰੱਖਿਆ 'ਚ ਕੁਤਾਹੀ ਹੋਈ ਹੈ ਪਰ ਇਹ ਕਿਉਂ ਹੋਇਆ? ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਦਾ ਮੁੱਦਾ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ 'ਚ ਉਬਾਲ ਹੈ।'' ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਹਿੰਦੁਸਤਾਨ ਦੇ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ,''ਸੁਰੱਖਿਆ 'ਚ ਕੁਤਾਹੀ ਜ਼ਰੂਰ ਹੋਈ ਹੈ ਪਰ ਇਸ ਦੇ ਪਿੱਛੇ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ।''

ਇਹ ਵੀ ਪੜ੍ਹੋ : ਪਹਿਲਾ ਕੀਤਾ ਮਾਂ ਦਾ ਕਤਲ, ਫਿਰ ਲਾਸ਼ ਸੂਟਕੇਸ 'ਚ ਰੱਖ ਟਰੇਨ ਰਾਹੀਂ ਪੁੱਜਿਆ ਪ੍ਰਯਾਗਰਾਜ, ਇੰਝ ਖੁੱਲ੍ਹਿਆ ਭੇਤ

ਸੰਸਦ 'ਤੇ 2001 'ਚ ਕੀਤੇ ਗਏ ਅੱਤਵਾਦੀ ਹਮਲੇ ਦੀ ਬਰਸੀ ਦੇ ਦਿਨ ਬੁੱਧਵਾਰ ਨੂੰ, ਸੁਰੱਖਿਆ 'ਚ ਸੇਂਧਮਾਰੀ ਦੀ ਵੱਡੀ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ 2 ਲੋਕ ਸਦਨ ਦੇ ਅੰਦਰ ਛਾਲ ਮਾਰ ਦਿੰਦੇ ਹਨ ਅਤੇ 'ਕੈਨ' ਦੇ ਰਾਹੀਂ ਪੀਲੇ ਰੰਗ ਦਾ ਧੂੰਆਂ ਫੈਲਾ ਦਿੱਤਾ। ਘਟਨਾ ਦੇ ਤੁਰੰਤ ਬਾਅਦ ਦੋਹਾਂ ਨੂੰ ਫੜ ਲਿਆ ਗਿਆ। ਇਸ ਘਟਨਾ ਦੇ ਕੁਝ ਦੇਰ ਬਾਅਦ ਹੀ ਪੀਲੇ ਅਤੇ ਲਾਲ ਰੰਗ ਦਾ ਧੂੰਆਂ ਛੱਡਣ ਵਾਲੀ 'ਕੈਨ' ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਇਕ ਪੁਰਸ਼ ਅਤੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਦਨ 'ਚ ਛਾਲ ਮਾਰਨ ਵਾਲੇ ਦੋਹਾਂ ਵਿਅਕਤੀਆਂ ਦੀ ਪਛਾਣ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਵਜੋਂ ਹੋਈ ਹੈ। ਸੰਸਦ ਭਵਨ ਦੇ ਬਾਹਰੋਂ ਗ੍ਰਿਫ਼ਤਾਰ ਕੀਤੇ ਗਏ 2 ਲੋਕਾਂ ਦੀ ਪਛਾਣ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਘਾਸੋ ਖੁਰਦ ਦੀ ਵਾਸੀ ਨੀਲਮ (42) ਅਤੇ ਲਾਤੂਰ (ਮਹਾਰਾਸ਼ਟਰ) ਦੇ ਵਾਸੀ ਅਮੋਲ ਸ਼ਿੰਦੇ (25) ਵਜੋਂ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News