ਬੇਰੁਜ਼ਗਾਰੀ, ਭੁੱਖਮਰੀ ਅਤੇ ਭ੍ਰਿਸ਼ਟਾਚਾਰ ਆਜ਼ਾਦੀ ਤੋਂ ਪਹਿਲਾਂ ਵੀ ਸੀ ਅਤੇ ਅੱਜ ਵੀ ਹੈ : ਬੀਰੇਂਦਰ ਸਿੰਘ
Tuesday, Sep 26, 2023 - 06:20 PM (IST)
ਜੀਂਦ (ਭਾਸ਼ਾ)- ਸਾਬਕਾ ਕੇਂਦਰੀ ਇਸਪਾਤ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਪਹਿਲਾਂ ਦੇਸ਼ 'ਚ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਭੁੱਖਮਰੀ ਸੀ ਅਤੇ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੇ ਇਹੀ ਹਾਲਾਤ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਨਾਰਾਜ਼ ਦੱਸੇ ਜਾ ਰਹੇ ਬੀਰੇਂਦਰ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ੀ 'ਚ ਨੌਕਰੀ ਕਰਨ ਜਾ ਰਹੇ ਹਨ ਜੋ ਕਿ ਗੰਭੀਰ ਸਮੱਸਿਆ ਹੈ। ਉਨ੍ਹਾਂ ਨੇ ਜੁਲਾਨਾ ਦੀ ਬ੍ਰਾਹਮਣ ਧਰਮਸ਼ਾਲਾ 'ਚ ਪਹੁੰਚ ਕੇ ਮੌਜੂਦ ਲੋਕਾਂ ਨੂੰ ਸੰਬੋਧ ਕਰਦੇ ਹੋਏ ਇਹ ਗੱਲਾਂ ਕਹੀਆਂ।
ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ
ਬੀਰੇਂਦਰ ਸਿੰਘ ਨੇ ਕਿਹਾ ਕਿ 2 ਅਕਤੂਬਰ ਨੂੰ ਜੀਂਦ 'ਚ 'ਮੇਰੀ ਆਵਾਜ਼ ਸੁਣੋ ਰੈਲੀ' ਦਾ ਆਯੋਜਨ ਕੀਤਾ ਜਾ ਰਿਾਹ ਹੈ, ਜਿਸ ਦਾ ਸੱਦਾ ਦੇਣ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਇਨੈਲੋ ਵਰਗੀਆਂ ਪਾਰਟੀਆਂ ਨੇ ਖੇਤਰ ਦੇ ਲੋਕਾਂ ਦਾ ਇਸਤੇਮਾਲ ਕਰ ਕੇ ਪ੍ਰਦੇਸ਼ 'ਚ ਰਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦਲ ਸੱਤਾ ਤੋਂ ਪਹਿਲਾਂ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਦੇ ਹਨ, ਸੱਤਾ ਹੱਥ ਲੱਗਦੇ ਹੀ ਉਨ੍ਹਾਂ ਨੂੰ ਜਨਤਾ ਨਾਲ ਕੀਤੇ ਵਾਅਦੇ ਜੁਮਲੇ ਨਜ਼ਰ ਆਉਣ ਲੱਗਦੇ ਹਨ। ਬੀਰੇਂਦਰ ਸਿੰਘ ਨੇ ਕਿਹਾ,''ਪਹਿਲਾਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ), ਕਾਂਗਰਸ ਦੀਆਂ ਸਰਕਾਰਾਂ ਰਹੀਆਂ ਪਰ ਉਨ੍ਹਾਂ ਨੇ ਪ੍ਰਦੇਸ਼ ਦਾ ਵਿਕਾਸ ਨਹੀਂ ਸਗੋਂ ਆਪਣਾ ਵਿਕਾਸ ਕੀਤਾ। ਅੱਜ ਪ੍ਰਦੇਸ਼ ਦੇ ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ ਅਤੇ ਆਪਣੀ ਜ਼ਮੀਨ ਵੇਚ ਕੇ ਵਿਦੇਸ਼ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8