ਯੂਨੇਸਕੋ ਨੇ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਕੀਤੀ ਨਿੰਦਾ
Wednesday, Jun 20, 2018 - 01:48 AM (IST)

ਲੰਡਨ — ਯੂਨੇਸਕੋ ਦੇ ਜਨਰਲ ਸਕੱਤਰ ਆਦਰੇ ਅਜਾਲੇ ਨੇ ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੀ ਮੰਗਲਵਾਰ ਨੂੰ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਪ੍ਰਸ਼ਾਸਨ ਉਨ੍ਹਾਂ ਦੇ ਹੱਤਿਆਰਿਆਂ ਨੂੰ ਜਲਦ ਫੱੜਣ ਅਤੇ ਸਜ਼ਾ ਦੇਣ 'ਚ ਕੋਈ ਕਸਰ ਨਹੀਂ ਛੱਡੇਗਾ। 'ਰਾਇਜਿੰਗ ਕਸ਼ਮੀਰ' ਦੇ ਸੰਪਾਦਰਕ ਬੁਖਾਰੀ ਦੀ 14 ਜੂਨ ਨੂੰ ਸ਼੍ਰੀਨਗਰ 'ਚ ਉਨ੍ਹਾਂ ਦੇ ਦਫਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ 2 ਪੁਲਸ ਅਧਿਕਾਰੀ ਵੀ ਇਸ ਹਮਲੇ 'ਚ ਮਾਰੇ ਗਏ ਸਨ।
ਸਰਕਾਰ ਨੇ ਇਨ੍ਹਾਂ ਹੱਤਿਆਵਾਂ ਲਈ ਕਸ਼ਮੀਰ 'ਚ ਅੱਤਵਾਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜਾਲੇ ਨੇ ਇਕ ਬਿਆਨ 'ਚ ਕਿਹਾ, 'ਮੈਂ ਸ਼ੁਜਾਤ ਬੁਖਾਰੀ ਅਤੇ ਉਨ੍ਹਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਹੱਤਿਆ ਦੀ ਨਿੰਦਾ ਕਰਦਾਂ ਹਾਂ।' ਉਨ੍ਹਾਂ ਨੇ ਕਿਹਾ, 'ਮੇਰਾ ਭਰੋਸਾ ਹੈ ਕਿ ਅਧਿਕਾਰੀ ਦੋਸ਼ੀਆਂ ਨੂੰ ਫੱੜਣ ਅਤੇ ਉਨ੍ਹਾਂ ਨੂੰ ਸਜ਼ਾ ਦੇਣ 'ਚ ਕੋਈ ਕਸਰ ਨਹੀਂ ਛੱਡਣਗੇ।'