ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ''ਤੇ ਕੀਤਾ ਜਾਨਲੇਵਾ ਹਮਲਾ, ਹੋਈ ਦਰਦਨਾਕ ਮੌਤ

Friday, Oct 11, 2024 - 01:17 PM (IST)

ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ''ਤੇ ਕੀਤਾ ਜਾਨਲੇਵਾ ਹਮਲਾ, ਹੋਈ ਦਰਦਨਾਕ ਮੌਤ

ਅਮੇਠੀ : ਜ਼ਿਲ੍ਹੇ ਦੇ ਜਗਦੀਸ਼ਪੁਰ ਥਾਣਾ ਖੇਤਰ ਦੇ ਪਿੰਡ ਸਿੱਧਿਆਵਾਂ ਨੇੜੇ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਵੱਲੋਂ ਕਥਿਤ ਤੌਰ 'ਤੇ ਕੀਤੇ ਗਏ ਹਮਲੇ 'ਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਹਮਲੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਵਿਮਲੇਸ਼ ਤ੍ਰਿਪਾਠੀ ਪਿੰਡ 'ਚ ਧਰਮ ਕਾਂਟਾ 'ਤੇ ਸੌਂ ਰਿਹਾ ਸੀ। ਬੀਤੀ ਰਾਤ ਕਰੀਬ 1.30 ਵਜੇ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਲਾਠੀਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। 

ਇਹ ਵੀ ਪੜ੍ਹੋ - 14 ਸਾਲ ਦੀ ਮਾਂ! ਨਵ-ਜਨਮੀ ਬੱਚੀ ਨੂੰ ਰੇਲ ਪਟੜੀ 'ਤੇ ਸੁੱਟਿਆ, ਪੁਲਸ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ਼

ਇਸ ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਜਗਦੀਸ਼ਪੁਰ ਲੈ ਗਏ। ਸੀਐੱਚਸੀ ਦੇ ਡਾਕਟਰਾਂ ਨੇ ਉਸ ਨੂੰ ਟਰਾਮਾ ਸੈਂਟਰ ਲਖਨਊ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਵਿਮਲੇਸ਼ ਦੀ ਮੌਤ ਹੋ ਗਈ। ਜਗਦੀਸ਼ਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਧੀਰੇਂਦਰ ਯਾਦਵ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਲਖਨਊ 'ਚ ਹੀ ਕੀਤਾ ਜਾਵੇਗਾ ਅਤੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੌਕੇ 'ਤੇ ਪੁਲਸ ਬਲ ਤਾਇਨਾਤ ਹਨ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News