ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ''ਚ ਅਣਪਛਾਤੇ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ

Monday, Jul 08, 2024 - 11:03 AM (IST)

ਇੰਫਾਲ (ਭਾਸ਼ਾ) - ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਗੁਲਾਰਥਲ ਇਲਾਕੇ 'ਚ ਕੁਝ ਅਣਪਛਾਤੇ ਬੰਦੂਕਧਾਰੀਆਂ ਵਲੋਂ ਸੋਮਵਾਰ ਤੜਕੇ ਗੋਲੀਬਾਰੀ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਦੁਪਹਿਰ ਨੂੰ ਜੀਰੀਬਾਮ ਵਿਚ ਰਾਹਤ ਕੈਂਪਾਂ ਦਾ ਦੌਰਾ ਕਰਨ ਅਤੇ ਜਾਤੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨ ਵਾਲੇ ਹਨ।

ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ

ਇੱਕ ਅਧਿਕਾਰੀ ਨੇ ਦੱਸਿਆ, “ਬੰਦੂਕਧਾਰੀਆਂ ਨੇ ਸਵੇਰੇ 3.30 ਵਜੇ ਦੇ ਕਰੀਬ ਗੁਲਾਰਥਲ ਦੇ ਮੇਤੇਈ ਖੇਤਰ ਵੱਲ ਕਈ ਵਾਰ ਗੋਲੀਬਾਰੀ ਕੀਤੀ, ਜਿਸ ਨਾਲ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਸਵੇਰੇ ਸੱਤ ਵਜੇ ਤੱਕ ਜਾਰੀ ਰਹੀ।" ਅਧਿਕਾਰੀ ਮੁਤਾਬਕ ਸਾਵਧਾਨੀ ਦੇ ਤੌਰ 'ਤੇ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਨਾਲ ਸੂਬਾ ਪੁਲਸ ਦੀ ਇੱਕ ਬੁਲੇਟ ਪਰੂਫ਼ ਗੱਡੀ ਨੁਕਸਾਨੀ ਗਈ।

ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News