ਅਹਿਮ ਖ਼ਬਰ : ਬਠਿੰਡਾ ਮਿਲਟਰੀ ਸਟੇਸ਼ਨ ''ਚ ਹੋਈ ਗੋਲੀਬਾਰੀ ਨੂੰ ਲੈ ਕੇ ਬੋਲੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ
Wednesday, Apr 12, 2023 - 01:55 PM (IST)
ਨਵੀਂ ਦਿੱਲੀ- ਬਠਿੰਡਾ ਦੇ ਮਿਲਟਰੀ ਸਟੇਸ਼ਨ 'ਚ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਇਸ ਘਟਨਾ 'ਤੇ ਉਨ੍ਹਾਂ ਪੂਰੀ ਨਜ਼ਰ ਰੱਖੀ ਹੋਈ ਹੈ ਅਤੇ ਇਸਨੂੰ ਲੈ ਕੇ ਫੌਜ ਤੋਂ ਜਾਣਕਾਰੀ ਮੰਗੀ ਹੈ। ਖ਼ਬਰ ਮਿਲੀ ਹੈ ਕਿ ਫੌਜ ਮੁਖੀ ਜਨਰਲ ਮਨੋਜ ਪਾਂਡੇ ਕੁਝ ਸਮੇਂ 'ਚ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇਣਗੇ।
ਦੱਸ ਦੇਈਏ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ 'ਚ ਅੱਜ ਸਵੇਰੇ 4:35 ਵਜੇ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਕਿਸ ਵੱਲੋਂ ਕੀਤੀ ਗਈ ਹੈ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲੀ। ਪੁਲਸ ਅਤੇ ਫੌਜ ਦੁਆਰਾ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਲਾਕੇ 'ਚ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, ਫੌਜ ਨੇ ਵੀ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਣ ਤੋਂ ਇਨਕਾਰ ਕੀਤਾ ਹੈ।