ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਹੋਏ ਕੋਰੋਨਾ ਪਾਜ਼ੇਟਿਵ

04/21/2021 4:24:28 PM

ਨਵੀਂ ਦਿੱਲੀ– ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਵੀ ਕੋਰੋਨਾ ਦੀ ਚਪੇਟ ’ਚ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦੱਸਿਆ ਕਿ ਮੈਂ ਤੁਹਾਨੂੰ ਸੂਚਤ ਕਰਨਾ ਚਾਹੁੰਦਾ ਹਾਂ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਡਾਕਟਰ ਦੀ ਸਲਾਹ ਨਾਲ ਮੇਰਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਲਿਖਿਆ ਕਿ ਜੋ ਵੀ ਲੋਕ ਹਾਲ ਦੇ ਦਿਨਾਂ ’ਚ ਮੇਰੇ ਸੰਪਰਕ ’ਚ ਆਏ ਹਨ, ਸਾਵਧਾਨ ਰਹਿਣ ਅਤੇ ਟੈਸਟ ਕਰਵਾਉਣ। 

ਕੇਂਦਰੀ ਸਿੱਖਿਆ ਮੰਤਰੀ ਨੇ ਨਾਲ ਹੀ ਕਿਹਾ ਕਿ ਸਿੱਖਿਆ ਮੰਤਰਾਲੇ ਦਾ ਕੰਮ ਸਾਧਾਰਣ ਰੂਪ ਨਾਲ ਚਲਦਾ ਰਹੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਸਨ। ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਸੀ ਕਿ ਹਲਕੇ-ਫੁਲਕੇ ਲੱਛਣ ਦਿਸਣ ਤੋਂ ਬਾਅਜ ਜਾਂਚ ਕਰਵਾਈ, ਜਿਸ ਵਿਚ ਮੇਰੇ ਕੋਰੋਨਾ ਨਾਲ ਪੀੜਤ ਹੋਣ ਦਾ ਪਤਾ ਲੱਗਾ। 

ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਏਮਜ਼ ’ਚ ਦਾਖਲ ਕਰਵਾਇਆ ਗਿਆ ਸੀ। ਹਾਲ ਦੇ ਦਿਨਾਂ ’ਚ ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ, ਰਣਦੀਪ ਸਿੰਘ ਸੁਰਜੇਵਾਲਾ, ਭੁਪੇਂਦਰ ਸਿੰਘ ਹੁੱਡਾ ਅਤੇ ਦਿਗਵਿਜੇ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। 

Rakesh

This news is Content Editor Rakesh