ਜੰਮੂ-ਕਸ਼ਮੀਰ ਦੇ ਟੁਕੜੇ ਕਰ ਕੇ ਕੇਂਦਰ ਸਰਕਾਰ ਨੇ ਲੋਕਾਂ ਨਾਲ ਕੀਤਾ ਧੋਖਾ : ਅੰਬਿਕਾ ਸੋਨੀ

11/7/2019 12:29:58 AM

ਜੰਮੂ — ਕੇਂਦਰ ਸਰਕਾਰ ਜੰਮੂ-ਕਸ਼ਮੀਰ ’ਚ ਧਾਰਾ-370 ਹਟਾ ਕੇ ਉਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਕੇ ਆਪਣੀ ਪਿੱਠ ਥਾਪੜ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕੇਂਦਰ ਨੇ ਅਜਿਹਾ ਕਰ ਕੇ ਇਥੋਂ ਦੇ ਲੋਕਾਂ ਨੂੰ ਠੱਗਿਆ ਹੈ। ਜੰਮੂ-ਕਸ਼ਮੀਰ ਤੋਂ ਸੂਬੇ ਦਾ ਦਰਜਾ ਵਾਪਸ ਲੈ ਕੇ ਉਸ ਨੂੰ ਦੋ ਟੁਕੜਿਅਾਂ ’ਚ ਵੰਡ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਕੀ ਇਹ ਕਦਮ ਚੁੱਕ ਕੇ ਵੀ ਇਥੋਂ ਦੇ ਲੋਕਾਂ ਨਾਲ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ? ਜੰਮੂ-ਕਸ਼ਮੀਰ ਦੀ ਜਨਤਾ ਕੇਂਦਰ ਸਰਕਾਰ ਤੋਂ ਆਪਣੇ ਇਨ੍ਹਾਂ ਸਵਾਲਾਂ ਦਾ ਜਵਾਬ ਮੰਗੇਗੀ? ਇਹ ਵਿਚਾਰ ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਪਾਰਟੀ ਦੀ ਜੰਮੂ-ਕਸ਼ਮੀਰ ਮਾਮਲਿਆਂ ਦੀ ਮੁਖੀ ਅੰਬਿਕਾ ਸੋਨੀ ਨੇ ਪੱਤਰਕਾਰਾਂ ਨਾਲ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੇਂਦਰ ’ਚ ਬੈਠੀ ਭਾਜਪਾ ਗਠਜੋੜ ਸਰਕਾਰ ਦੀਆਂ ਗਲਤ ਨੀਤੀਆਂ ਨੇ ਦੇਸ਼ ’ਚ ਬੇਰੋਜ਼ਗਾਰੀ ਅਤੇ ਆਰਥਿਕ ਸੰਕਟ ਨੂੰ ਵਧਾਇਆ ਹੈ। ਕਾਂਗਰਸ ਨੇ ਇਸ ਦੇ ਖਿਲਾਫ ਦੇਸ਼ ਪੱਧਰੀ ਅੰਦੋਲਨ ਦੀ ਸ਼ੁਰੂਆਤ ਕੀਤੀ ਹੈ। ਇਸ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਹੋਰ ਵਿਰੋਧੀ ਪਾਰਟੀਅਾਂ ਨੂੰ ਵੀ ਨਾਲ ਲਿਆ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Inder Prajapati

This news is Edited By Inder Prajapati