ਕੇਂਦਰ ਸਰਕਾਰ ਸ਼ਹੀਦ ਰਤਨਲਾਲ ਦੇ ਪਰਿਵਾਰਕ ਮੈਂਬਰਾਂ ਨੂੰ ਦੇਵੇਗੀ 1 ਕਰੋੜ ਰੁਪਏ
Wednesday, Feb 26, 2020 - 07:02 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਹਿੰਸਾ ਵਿਚ ਸ਼ਹੀਦ ਹੋਏ ਰਤਨਲਾਲ ਨੂੰ ਦਿੱਲੀ ਸਰਕਾਰ ਤਓਂ ਬਾਅਦ ਹੁਣ ਕੇਂਦਰ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਸ਼ਹੀਦ ਰਤਨਲਾਲ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿਚ ਸ਼ਹੀਦ ਰਤਨਲਾਲ ਨੂੰ 1 ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਹਿੰਸਾ ਵਿਚ ਸ਼ਹੀਦ ਹੋਏ ਰਤਨਲਾਲ ਨੂੰ 1 ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਦਿੱਲੀ ਸਰਕਾਰ ਵਿਚ ਨੌਕਰੀ ਦੇਵੇਗੀ।
ਦੱਸ ਦਈਏ ਕਿ ਉੱਤਰ-ਪੂਰਬੀ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਕਾਨੂੰਨ ਦੀ ਹਮਾਇਤ ਕਰਨ ਵਾਲਿਆਂ ਵਿਚਾਲੇ ਹਿੰਸਕ ਝੜਪ ਸ਼ੁਰੂ ਹੋਈ ਅਤੇ ਬਾਅਦ ਵਿਚ ਇਸ ਹਿੰਸਕ ਝੜਪ ਨੇ ਹਿੰਸਾ ਦਾ ਵਿਰਾਟ ਰੂਪ ਲੈ ਲਿਆ। ਇਸ ਦਰਮਿਆਨ ਹਿੰਸਾ ਨੂੰ ਰੋਕਣ ਦੌਰਾਨ ਰਤਨਲਾਲ ਦੰਗਾ ਕਰਨ ਵਾਲਿਆਂ ਦੀ ਹਿੰਸਾ ਦਾ ਸ਼ਿਕਾਰ ਹੋ ਗਏ ਅਤੇ ਸ਼ਹੀਦ ਹੋ ਗਏ।