12-14 ਸਾਲ ਦੇ ਬੱਚਿਆਂ ਦੇ ਟੀਕਾਕਰਨ ’ਤੇ ਅਜੇ ਕੋਈ ਫੈਸਲਾ ਨਹੀਂ ਹੋਇਆ: ਕੇਂਦਰੀ ਸਿਹਤ ਮੰਤਰਾਲਾ

Tuesday, Jan 18, 2022 - 11:31 AM (IST)

12-14 ਸਾਲ ਦੇ ਬੱਚਿਆਂ ਦੇ ਟੀਕਾਕਰਨ ’ਤੇ ਅਜੇ ਕੋਈ ਫੈਸਲਾ ਨਹੀਂ ਹੋਇਆ: ਕੇਂਦਰੀ ਸਿਹਤ ਮੰਤਰਾਲਾ

ਨਵੀਂ ਦਿੱਲੀ– 12 ਤੋਂ 14 ਸਾਲ ਦੇ ਬੱਚਿਆਂ ਦੇ ਟੀਕਾਕਰਨ ’ਤੇ ਕੇਂਦਰੀ ਸਿਹਤ ਮੰਤਰਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਇਸ ’ਤੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਸੋਮਵਾਰ ਨੂੰ ਟੀਕਾਕਰਨ ਸੰਬੰਧੀ ਰਾਸ਼ਟਰੀ ਤਕਨੀਕੀ ਸਲਾਹਾਕਾਰ ਸਮੂਹ (ਐੱਨ.ਟੀ.ਏ.ਜੀ.ਆਈ.) ਦੇ ਕੋਵਿਡ-19 ਕਾਰਜ ਸਮੂਹ ਦੇ ਪ੍ਰਧਾਨ ਡਾਕਟਰ ਐੱਨ.ਕੇ. ਅਰੋੜਾ ਨੇ ਕਿਹਾ ਸੀ ਕਿ ਭਾਰਤ ’ਚ ਮਾਰਚ ’ਚ 12-14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋ ਸਕਦਾ ਹੈ ਕਿਉਂਕਿ ਉਸ ਸਮੇਂ ਤਕ 15-18 ਸਾਲ ਦੀ ਆਬਾਦੀ ਦੇ ਪੂਰੀ ਤਰ੍ਹਾਂ ਟੀਕਾਕਰਨ ਹੋ ਜਾਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ– ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ- ਕਿਸੇ ਦੀ ਇੱਛਾ ਵਿਰੁੱਧ ਟੀਕਾ ਲਵਾਉਣ ਲਈ ਮਜਬੂਰ ਨਹੀਂ ਕਰ ਸਕਦੇ

 

ਇਹ ਵੀ ਪੜ੍ਹੋ– ਟੀਕਾਕਰਨ ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਸਿਹਤ ਮੰਤਰੀ ਨੇ ਜਾਰੀ ਕੀਤੀ ਡਾਕ ਟਿਕਟ

ਇਸ ਦੌਰਾਨ ਅਰੋੜਾ ਨੇ ਕਿਹਾ ਸੀ ਕਿ 15-18 ਸਾਲ ਦੀ ਉਮਰ ਵਰਗ ਦਾ ਟੀਕਾਕਰਨ ਹੋ ਜਾਣ ਤੋਂ ਬਾਅਦ ਸਰਕਾਰ ਮਾਰਚ ’ਚ 12-14 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਬਾਰੇ ਨੀਤੀਗਤ ਫੈਸਲਾ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ 12-14 ਸਾਲ ਦੀ ਉਮਰ ਵਰਗ ’ਚ ਅਨੁਮਾਨਿਤ ਆਬਾੀ 7.5 ਕਰੋੜ ਹੈ। ਦੱਸ ਦੇਈਏ ਕਿ ਸਰਕਾਰੀ ਅੰਕੜਿਆਂ ਮੁਤਾਬਕ, ਹੁਣ ਤਕ 15-18 ਸਾਲ ਦੇ ਬੱਚਿਆਂ ਨੂੰ 3.45 ਕਰੋੜ ਤੋਂ ਜ਼ਿਆਦਾ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਭਾਰਤ ’ਚ ਕੋਵਿਡ ਟੀਕਾਕਰਨ ਮੁਹਿੰਮ ਪਹਿਲੇ ਸਾਲ 16 ਜਨਵਰੀ ਨੂੰ ਸ਼ੁਰੂ ਹੋਈ ਸੀ।

ਇਹ ਵੀ ਪੜ੍ਹੋ– ਬਿਹਾਰ: ਪ੍ਰਕਾਸ਼ ਪੁਰਬ ਮਨਾ ਕੇ ਪੰਜਾਬ ਪਰਤ ਰਹੇ ਸਿੱਖ ਸ਼ਰਧਾਲੂਆਂ ਨਾਲ ਝੜਪ, ਕਈ ਜ਼ਖ਼ਮੀ


author

Rakesh

Content Editor

Related News