ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਏਮਜ਼ 'ਚ ਹੋਏ ਦਾਖਲ

09/13/2020 2:49:54 AM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) 'ਚ ਦਾਖਲ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਪਿਛਲੇ ਮਹੀਨੇ ਵੀ ਘਰੇਲੂ ਮੰਤਰੀ ਕੋਰੋਨਾ ਤੋਂ ਬਾਅਦ ਦੇਖਭਾਲ ਲਈ (ਪੋਸਟ ਕੋਵਿਡ ਕੇਅਰ) ਏਮਜ਼ 'ਚ ਦਾਖਲ ਹੋਏ ਸਨ। ਇਸ ਤੋਂ ਬਾਅਦ 12 ਦਿਨ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਹਾਲਾਂਕਿ, ਉਨ੍ਹਾਂ ਨੂੰ ਦੁਬਾਰਾ ਕਿਸ ਲਈ ਦਾਖਲ ਕਰਵਾਇਆ ਗਿਆ ਹੈ ਕਿ ਇਸ ਸੰਬੰਧ 'ਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਘਰੇਲੂ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਪੀੜਤ ਪਾਏ ਗਏ ਸਨ। ਮੇਦਾਂਤਾ ਹਸਪਤਾਲ 'ਚ ਇਲਾਜ ਤੋਂ ਬਾਅਦ ਥਕਾਣ ਅਤੇ ਸਰੀਰ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ 'ਚ ਦਾਖਲ ਕੀਤੇ ਗਏ ਸਨ। ਅਮਿਤ ਸ਼ਾਹ ਦਾ ਇਲਾਜ ਏਮਜ਼ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਟੀਮ ਦੀ ਦੇਖਭਾਲ 'ਚ ਹੋਇਆ ਸੀ।

Inder Prajapati

This news is Content Editor Inder Prajapati