POK ਲਈ ਗ੍ਰਹਿ ਮੰਤਰੀ ਸ਼ਾਹ ਨੇ ਨਹਿਰੂ ਨੂੰ ਠਹਿਰਾਇਆ ਜ਼ਿੰਮੇਵਾਰ

09/22/2019 2:57:41 PM

ਮੁੰਬਈ—ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਜੇਕਰ ਨਹਿਰੂ ਨੇ ਬੇਵਕਤ ਪਾਕਿਸਤਾਨ ਨਾਲ ਸੰਘਰਸ਼ ਵਿਰਾਮ ਦਾ ਐਲਾਨ ਨਾ ਕੀਤਾ ਹੁੰਦਾ ਤਾਂ ਇਹ 'ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ' ਮੌਜੂਦ ਨਾ ਹੁੰਦਾ। ਉਨ੍ਹਾਂ ਨੇ ਕਸ਼ਮੀਰ ਦਾ ਭਾਰਤ 'ਚ ਏਕੀਕਰਣ ਨਾ ਕਰਨ ਨੂੰ ਲੈ ਕੇ ਨਹਿਰੂ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਇਸ ਮੁੱਦੇ ਨੂੰ ਨਹਿਰੂ ਦੇ ਬਦਲੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵਲੱਭ ਭਾਈ ਪਟੇਲ ਨੂੰ ਆਪਣੇ ਹੱਥਾਂ 'ਚ ਲੈਣਾ ਚਾਹੀਦਾ ਸੀ।

ਉਨ੍ਹਾਂ ਨੇ ਕਾਂਗਰਸ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਧਾਰਾ 370 ਨੂੰ ਖਤਮ ਕਰਨ ਦੇ ਪਿੱਛੇ ਰਾਜਨੀਤੀ ਦਿਸਦੀ ਹੈ ਜਦਕਿ ਭਾਜਪਾ ਇਸ ਤਰ੍ਹਾ ਨਹੀਂ ਸੋਚਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਰਾਕਾਂਪਾ ਸੁਪ੍ਰੀਮੋ ਸ਼ਰਦ ਪਵਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਧਾਰਾ 370 ਦੀ ਸਮਾਪਤੀ ਦੇ ਪੱਖ 'ਚ ਹੈ ਜਾਂ ਫਿਰ ਇਸ ਦਾ ਵਿਰੋਧ ਕਰਦੇ ਹਨ।

ਦੱਸ ਦੇਈਏ ਕਿ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਮੁੰਬਈ 'ਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੇਂਵੇਦਰ ਫੜਨਵੀਸ ਹੀ ਮਹਾਰਾਸ਼ਟਰ ਦੇ ਮੁੱਖਮੰਤਰੀ ਬਣਨਗੇ। ਦੱਸ ਦੇਈਏ ਕਿ ਸੂਬੇ 'ਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ।

Iqbalkaur

This news is Content Editor Iqbalkaur