ਰਾਸ਼ਟਰੀ ਪੁਲਸ ਸਮਾਰਕ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Sunday, Jun 02, 2019 - 11:40 AM (IST)

ਰਾਸ਼ਟਰੀ ਪੁਲਸ ਸਮਾਰਕ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ—ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਦੇ ਨਾਲ ਹੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਜੀ. ਕਿਸ਼ਨ ਰੈੱਡੀ ਨੇ ਵੀ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਅਗਲੇ ਦਿਨ ਅਮਿਤ ਸ਼ਾਹ ਰਾਸ਼ਟਰੀ ਪੁਲਸ ਸਮਾਰਕ ਪਹੁੰਚੇ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। 

PunjabKesari

ਅਹੁਦਾ ਸੰਭਾਲਣ ਤੋਂ ਬਾਅਦ ਸ਼ਾਹ ਨੇ ਟਵੀਟ ਕਰਦੇ ਹੋਏ ਕਿਹਾ ਸੀ, ''ਅੱਜ ਭਾਰਤ ਦੇ ਗ੍ਰਹਿ ਮੰਤਰੀ ਦੇ ਰੂਪ 'ਚ ਅਹੁਦਾ ਸੰਭਾਲਿਆ ਹੈ। ਮੇਰੇ 'ਤੇ ਵਿਸ਼ਵਾਸ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦਾ ਹਾਂ। ਦੇਸ਼ ਦੀ ਸੁਰੱਖਿਆ ਅਤੇ ਦੇਸ਼ਵਾਸੀਆਂ ਦਾ ਕਲਿਆਣ ਮੋਦੀ ਸਰਕਾਰ ਦੀ ਸਰਵ ਉੱਚ ਪਹਿਲ ਹੈ, ਮੋਦੀ ਜੀ ਦੀ ਅਗਵਾਈ 'ਚ ਮੈਂ ਇਸ ਨੂੰ ਪੂਰਾ ਕਰਨ ਦਾ ਹਰ ਸੰਭਵ ਯਤਨ ਕਰਾਂਗਾ।''


author

Iqbalkaur

Content Editor

Related News