ਕੇਂਦਰੀ ਗ੍ਰਹਿ ਸਕੱਤਰ ਨੇ ਪੰਜ ਸੂਬਿਆਂ ਨੂੰ ਲਿਖੀ ਚਿੱਠੀ, ਕਿਹਾ-ਕੋਰੋਨਾ ਨੂੰ ਲੈ ਕੇ ਚੁੱਕੋ ਕਦਮ

Tuesday, Apr 19, 2022 - 10:21 PM (IST)

ਕੇਂਦਰੀ ਗ੍ਰਹਿ ਸਕੱਤਰ ਨੇ ਪੰਜ ਸੂਬਿਆਂ ਨੂੰ ਲਿਖੀ ਚਿੱਠੀ, ਕਿਹਾ-ਕੋਰੋਨਾ ਨੂੰ ਲੈ ਕੇ ਚੁੱਕੋ ਕਦਮ

ਨੈਸ਼ਨਲ ਡੈਸਕ : ਦੇਸ਼ ’ਚ ਕੋਰੋਨਾ ਦੇ ਮਾਮਲੇ ਮੁੜ ਤੇਜ਼ੀ ਨਾਲ ਵਧਣ ਲੱਗੇ ਹਨ। ਦਿੱਲੀ-ਐੱਨ. ਸੀ. ਆਰ. ਸਮੇਤ ਕਈ ਸੂਬਿਆਂ ’ਚ ਕੋਵਿਡ ਦੇ ਮਾਮਲਿਆਂ ’ਚ ਤੇਜ਼ੀ ਆਈ ਹੈ। ਇਸੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਸਕੱਤਰ ਰਾਜੇਸ਼ ਭੂਸ਼ਣ ਨੇ ਪੰਜ ਸੂਬਿਆਂ ਨੂੰ ਚਿੱਠੀ ਲਿਖੀ ਹੈ। ਭੂਸ਼ਣ ਨੇ ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ, ਮਿਜ਼ੋਰਮ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਕੋਵਿਡ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਦਾ SC ਵਰਗ ਨੂੰ ਮੁਫ਼ਤ ਬਿਜਲੀ ’ਤੇ ਸਪੱਸ਼ਟੀਕਰਨ, ਕਹੀ ਇਹ ਗੱਲ

ੳੁਥੇ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਈ ਜ਼ਿਲ੍ਹਿਆਂ ’ਚ ਇਕ ਵਾਰ ਫਿਰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਨੋਇਡਾ, ਗਾਜ਼ੀਆਬਾਦ, ਮੇਰਠ ਸਮੇਤ ਕਈ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਐੱਨ. ਸੀ. ਆਰ. ਖੇਤਰ ’ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਚੰਡੀਗੜ੍ਹ ਦੇ ਸਿਹਤ ਵਿਭਾਗ ਨੇ ਵੀ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। 


author

Manoj

Content Editor

Related News