BJP ਦੇ ਕੇਂਦਰੀ ਮੰਤਰੀ ਨੇ ਕਮਰਾ ਬੰਦ ਕਰਕੇ ਸਰਕਾਰੀ ਅਧਿਕਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ, ਇਕ ਦਾ ਟੁੱਟਾ ਹੱਥ

01/22/2022 2:33:25 PM

ਨੈਸ਼ਨਲ ਡੈਸਕ– ਭਾਜਪਾ ਦੇ ਕੇਂਦਰੀ ਮੰਤਰੀ ਵਿਸ਼ਵੇਸ਼ਵਰ ਟੁਡੂ ’ਤੇ ਇਕ ਸਰਕਾਰੀ ਅਧਿਕਾਰੀਆਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲੱਗਾ ਹੈ। ਇਕ ਸਰਕਾਰੀ ਅਧਿਕਾਰੀ ਨੇ ਦੋਸ਼ ਲਗਾਇਆ ਹੈ ਕਿ ਸਮੀਖਿਆ ਬੈਠਕ ਦੌਰਾਨ ਮੰਤਰੀ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮਾਰ-ਮਾਰ ਕੇ ਉਸਦਾ ਹੱਥ ਤੋੜ ਦਿੱਤਾ। ਇੰਨਾ ਹੀ ਨਹੀਂ ਅਧਿਕਾਰੀ ਦੇ ਹੱਥ ’ਤੇ ਪਲਾਸਟਰ ਵੀ ਕਰਵਾਇਆ ਗਿਆ ਹੈ ਅਤੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ– ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਮੌਤ

ਉਨ੍ਹਾਂ ਦਾ ਕਹਿਣਾ ਹੈ ਕਿ ਇਸਤੋਂ ਬਾਅਦ ਕੇਂਦਰੀ ਮੰਤਰੀ ਨੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਕਮਰੇ ’ਚ ਬੰਦ ਕਰਕੇ ਕੁਰਸੀਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਸੀ। ਇਸ ਘਟਨਾ ਤੋਂ ਨਾਰਾਜ਼ ਸਰਕਾਰੀ ਕਾਮੇਂ ਨੇ ਪੁਲਸ ਨੂੰ ਇਸਦੀ ਸ਼ਿਕਾਇਤ ਵੀ ਕੀਤੀ ਹੈ ਅਤੇ ਸੀ.ਆਰ.ਪੀ.ਸੀ. ਦੀ ਧਾਰਾ 161 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ’ਚ ਜਦੋਂ ਮੰਤਰੀ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। 

ਇਹ ਵੀ ਪੜ੍ਹੋ– ਕਚਹਿਰੀ ਦੇ ਗੇਟ ’ਤੇ ਰੇਪ ਦੇ ਦੋਸ਼ੀ ਦਾ ਗੋਲੀ ਮਾਰ ਕੇ ਕਤਲ

ਸਰਕਾਰੀ ਅਧਿਕਾਰੀਆਂ ਮੁਤਾਬਕ, ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਬਾਰੀਪਾੜਾ ਸਥਿਤ ਪਾਰਟੀ ਦਫਤਰ ’ਚ ਇਕ ਸਮੀਖਿਆ ਬੈਠਕ ਲਈ ਬੁਲਾਇਆ ਸੀ। ਪੰਚਾਇਤੀ ਚੋਣਾਂ ਕਾਰਨ ਸ਼ਹਿਰ ’ਚ ਚੋਣ ਜ਼ਾਬਤਾ ਲਾਗੂ ਸੀ ਜਿਸ ਕਾਰਨ ਉਹ ਫਾਈਨ ਨਹੀਂ ਲਿਆ ਸਕੇ ਅਤੇ ਬੈਠਕ ’ਚ ਵੀ ਸ਼ਾਮਿਲ ਨਹੀਂ ਹੋ ਸਕੇ ਸਨ। ਇਸੇ ਗੱਲ ’ਤੇ ਮੰਤਰੀ ਸਾਹਿਬ ਨੂੰ ਇੰਨਾ ਜ਼ਿਆਦਾ ਗੁੱਸਾ ਆਇਆ ਕਿ ਉਨ੍ਹਾਂ ਨੇ ਦੋਵਾਂ ਅਧਿਕਾਰੀਆਂ ਨੂੰ ਕਮਰੇ ’ਚ ਬੰਦ ਕਰਕੇ ਬੁਰੀ ਤਰ੍ਹਾਂ ਕੁੱਟ-ਮਾਰ ਕਰ ਦਿੱਤੀ। ਇਸ ਕੁੱਟ-ਮਾਰ ’ਚ ਇਕ ਅਧਿਕਾਰੀ ਦੇ ਹੱਥ ਦੀ ਹੱਡੀ ਟੁੱਟ ਗਈ ਉਥੇ ਹੀ ਦੂਜਾ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਉਥੇ ਹੀ ਦੂਜੇ ਪਾਸੇ ਇਸ ਮਾਮਲੇ ’ਤੇ ਕੇਂਦਰੀ ਮੰਤਰੀ ਨੇ ਇਸ ਗੱਲ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ– ਕੇਂਦਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂਟਿਊਬ ਚੈਨਲ ਕੀਤੇ ਬੈਨ


Rakesh

Content Editor

Related News