ਅੰਮ੍ਰਿਤਸਰ ਦੌਰੇ ਦੌਰਾਨ ਕੇਂਦਰੀ ਮੰਤਰੀ ਗਡਕਰੀ ਅੱਜ ਦੇਸ਼ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਦਾ ਕਰਨਗੇ ਉਦਘਾਟਨ

10/19/2023 9:46:55 AM

ਅੰਮ੍ਰਿਤਸਰ (ਨੀਰਜ) - ਕੇਂਦਰ ਸਰਕਾਰ ਦੇ ਸੜਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਅੱਜ ਯਾਨੀਕਿ 19 ਅਕਤੂਬਰ ਨੂੰ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਦੇਸ਼ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ, ਜਿਸ ਦੀ ਉਚਾਈ 418 ਫੁੱਟ ਹੈ, ਦਾ ਉਦਘਾਟਨ ਕਰਨਗੇ ਅਤੇ ਆਪਣੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਅਕਾਸਾ ਏਅਰ ਦੇ ਪਾਇਲਟ ਦੀ ਕਰਤੂਤ! ਕੁੜੀ ਨੂੰ ਸੀਟ ਤੋਂ ਉਠਾ ਕੇ ਆਪਣੇ ਕੋਲ ਬਿਠਾਇਆ ਤੇ ਫ਼ਿਰ...

ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਵੇਰੇ ਨਿਤਿਨ ਗਡਕਰੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ-ਕੱਟੜਾ ਐਕਸਪ੍ਰੈੱਸ ਵੇ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਉਪਰੰਤ ਪਿੰਡ ਲਦੇਹ ਨੇੜੇ ਹਰਸ਼ਾ ਛੀਨਾ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣਗੇ।

ਇਹ ਖ਼ਬਰ ਵੀ ਪੜ੍ਹੋ - ਮੁੰਬਈ ’ਚ ਇਜ਼ਰਾਈਲੀ ਝੰਡੇ ਦਾ ਹੋਇਆ ਅਪਮਾਨ, ਪੁਲਸ ਨੇ 4 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਅਟਾਰੀ ਬਾਰਡਰ ਵਿਖੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟ੍ਰੀਟ ਸੈਰਾਮਨੀ ਵੀ ਵੇਖਣਗੇ ਅਤੇ ਬੀ. ਐੱਸ. ਐੱਫ. ਦੇ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।

ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਨਦੀਪ ਕੌਰ, ਐੱਸ. ਡੀ. ਐੱਮ. ਅੰਮ੍ਰਿਤਸਰ-2 ਨਿਕਾਸ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


sunita

Content Editor

Related News