ਸਿੱਖ ਧਰਮ ਦੇ ਇਤਿਹਾਸ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਅਹਿਮ ਬਿਆਨ, ਕਹੀ ਇਹ ਗੱਲ
Friday, May 26, 2023 - 05:39 AM (IST)
ਨਵੀਂ ਦਿੱਲੀ (ਭਾਸ਼ਾ): ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ 'ਤੇ ਇਕ ਕਿਤਾਬ ਰਿਲੀਜ਼ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਇਤਿਹਾਸ ਵਿਚ ਇਕ 'ਵੱਡਾ ਪਾੜਾ' ਹੈ, ਜਿਸ ਨੂੰ ਭਰਨ ਦੀ ਲੋੜ ਹੈ। ਸਿੱਖਿਆ ਸ਼ਾਸਤਰੀ ਕੁਲਦੀਪ ਚੰਦ ਅਗਨੀਹੋਤਰੀ ਦੀ ਕਿਤਾਬ ‘ਸ਼੍ਰੀ ਗੁਰੂ ਤੇਗ ਬਹਾਦਰ’ ਦੇ ਰਿਲੀਜ਼ ਮੌਕੇ ਬੋਲਦਿਆਂ ਪੁਰੀ ਨੇ ਕਿਹਾ ਕਿ ਬ੍ਰਿਟਿਸ਼ ਭਾਰਤੀ ਇਤਿਹਾਸਕਾਰੀ ਬਹੁਤ ‘ਕਮਜ਼ੋਰ’ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡੀ ਵਾਰਦਾਤ, ਘਰੋਂ ਪਾਰਟੀ ਲਈ ਲੈ ਕੇ ਗਏ ਦੋਸਤਾਂ ਨੇ ਕਰ ਦਿੱਤਾ ਨੌਜਵਾਨ ਦਾ ਕਤਲ
ਉਨ੍ਹਾਂ ਕਿਹਾ, “ਇਤਿਹਾਸ ਦਾ ਵਿਦਿਆਰਥੀ ਹੋਣ ਦੇ ਨਾਤੇ, ਮੈਨੂੰ ਲੱਗਦਾ ਹੈ ਕਿ ਸਾਨੂੰ ਹਮੇਸ਼ਾ ਇਹ ਪੁੱਛਣਾ ਚਾਹੀਦਾ ਹੈ ਕਿ ਇਤਿਹਾਸ ਕਿਸ ਨੇ ਲਿਖਿਆ। ਮੁਗਲ ਕਾਲ ਵਿਚ, ਮੁਗਲ ਸ਼ਾਸਕਾਂ ਨੇ ਆਪਣੇ ਨਜ਼ਰੀਏ ਤੋਂ ਇਤਿਹਾਸ ਲਿਖਿਆ ਸੀ, ਇਹ ਲੋਕਾਂ ਦਾ ਨਜ਼ਰੀਆ ਨਹੀਂ ਸੀ। ਇਸ ਨੂੰ ਹਿਸਟੋਰਿਓਗ੍ਰਾਫੀ ਕਿਹਾ ਜਾਂਦਾ ਹੈ।''
ਇਹ ਖ਼ਬਰ ਵੀ ਪੜ੍ਹੋ - ਕਲਯੁਗੀ ਪੁੱਤ ਨੇ ਕਮਾਇਆ ਧ੍ਰੋਹ, ਪਿਓ ਨੂੰ ਟਰੈਕਟਰ ਨਾਲ ਕੁਚਲ ਕੇ ਮਾਰਿਆ, ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ
ਕੇਂਦਰੀ ਮੰਤਰੀ ਨੇ ਕਿਹਾ, ''ਖਾਸ ਤੌਰ 'ਤੇ ਬ੍ਰਿਟਿਸ਼ ਇੰਡੀਅਨ ਹਿਸਟੋਰਿਓਗ੍ਰਾਫੀ ਵਿਚ ਬਹੁਤ ਕਮੀ ਸੀ। ਸਿੱਖਾਂ ਦੇ ਇਤਿਹਾਸ 'ਤੇ ਗੰਭੀਰਤਾ ਨਾਲ ਕੰਮ ਸ਼ੁਰੂ ਕਰਨ ਦੀ ਲੋੜ ਹੈ। ਜੇਕਰ ਤੁਸੀਂ ਉਸ ਸਮੇਂ ਦੇ ਇਤਿਹਾਸ ਨੂੰ ਪੜ੍ਹਦੇ ਹੋ ਤੇ ਵੇਖਦੇ ਹੋ ਕਿ ਇਸ ਨੂੰ ਕਿਸ ਨੇ ਲਿਖਿਆ ਹੈ, ਤਾਂ ਇਹ ਸਪੱਸ਼ਟ ਹੈ ਕਿ ਇਸ ਦਾ ਸਾਡੇ ਦੁਆਰਾ ਸਹੀ ਢੰਗ ਨਾਲ ਵਿਰੋਧ ਨਹੀਂ ਕੀਤਾ ਗਿਆ ਸੀ।"
ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।