ਦੁਨੀਆ ਦੇ ਕਿਸੇ ਵੀ ਦੇਸ਼ ਨਾਲੋਂ ਜ਼ਿਆਦਾ ਭਾਰਤ ’ਚ ਹੋਇਆ ਵੈਕਸੀਨੇਸ਼ਨ : ਹਰਦੀਪ ਸਿੰਘ ਪੁਰੀ

07/24/2021 4:06:44 PM

ਨਵੀਂ ਦਿੱਲੀ– ਭਾਰਤ ’ਚ ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਪਾਰਟੀਆਂ ਆਹਮੋ-ਸਾਹਮਣੇ ਹਨ। ਵਿਰੋਧੀ ਪਾਰਟੀਆਂ ਸਰਕਾਰ ’ਤੇ ਲੋੜੀਂਦੀ ਮਾਤਰਾ ’ਚ ਵੈਕਸੀਨ ਨਹੀਂ ਲਗਾਉਣ ਦੇ ਦੋਸ਼ ਲਗਾ ਰਹੀਆਂ ਹਨ ਤਾਂ ਉਥੇ ਹੀ ਸਰਕਾਰ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੀ ਹੈ। ਇਸੇ ਵਿਚਕਾਰ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ’ਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਸਵਦੇਸ਼ੀ ਰੂਪ ਨਾਲ ਵੈਕਸੀਨ ਨਿਰਮਾਣ ਸਮਰੱਥਾ ਵਿਕਸਿਤ ਕੀਤੀ ਗਈ ਹੈ। ਹਰਦੀਪ ਪੁਰੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਜ਼ਿਆਦਾ ਟੀਕਾਕਰਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 42 ਕਰੋੜ ਟੀਕੇ ਲਗਾਏ ਜਾ ਚੁੱਕੇ ਹਨ। 

 

ਕੇਂਦਰ ’ਤੇ ਵਿਰੋਧੀ ਪਾਰਟੀਆਂ ਦਾ ਹਮਲਾ
ਉਥੇ ਹੀ ਸਰਕਾਰ ਦੇ ਵਾਦਿਆਂ ਅਤੇ ਦਾਵਿਆਂ ’ਤੇ ਵਿਰੋਧੀ ਪਾਰਟੀਆਂ ਲਗਾਤਾਰ ਹਮਲੇ ਕਰ ਰਹੀਆਂ ਹਨ। ਕਾਂਗਰਸ ਸਾਂਸਦ ਰਾਹੁਲ ਗਾਂਧੀ ਵੈਕਸੀਨ ਦੀ ਘਾਟ ਨੂੰ ਲੈ ਕੇ ਲਗਾਤਾਰ ਸਰਕਾਰ ’ਤੇ ਹਮਲਾ ਬੋਲ ਰਹੇ ਹਨ। ਰਾਹੁਲ ਗਾਂਧੀ ਰੋਜ਼ਾਨਾ ਟਵੀਟ ਰਾਹੀਂ ਸਰਕਾਰ ’ਤੇ ਲੋੜੀਂਦੀ ਵੈਕਸੀਨ ਮੁਹੱਈਆ ਨਾ ਕਰਵਾਉਣ ਦੇ ਦੋਸ਼ ਲਗਾ ਰਹੇ ਹਨ। ਰਾਹੁਲ ਗਾਂਧੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੇਂਦਰ ਸਰਕਾਰ ਨੂੰ ਇਸ ਮੁੱਦੇ ’ਤੇ ਕਈ ਵਾਰ ਘੇਰ ਚੁੱਕੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਤੋਂ ਉਨ੍ਹਾਂ ਨੂੰ ਵੈਕਸੀਨ ਦੀ ਓਨੀ ਖੁਰਾਕ ਨਹੀਂ ਮਿਲਦੀ ਜਿੰਨੀ ਉਨ੍ਹਾਂ ਨੂੰ ਲੋੜ ਹੈ। ਵੈਕਸੀਨ ਦੀ ਘਾਟ ਦੇ ਚਲਦੇ ਉਨ੍ਹਾਂ ਨੂੰ ਕਈ ਵਾਰ ਟੀਕਾਕਰਨ ਕੇਂਦਰਾਂ ਨੂੰ ਬੰਦ ਕਰਨਾ ਪੈਂਦਾ ਹੈ। 


Rakesh

Content Editor

Related News