ਕੇਂਦਰੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
Tuesday, Apr 18, 2023 - 01:04 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਸਪਾਤ ਅਤੇ ਨਾਗਰਿਕ ਹਵਾਬਾਜ਼ੀ ਮੰਤਰੀ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਸਿੰਧੀਆ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਕਿਹਾ,''ਮੈਂ ਪਿਛਲੇ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਆਪਣੀ ਕੋਰੋਨਾ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ।'' ਸੰਕਰਮਣ ਕਾਰਨ ਸਿੰਧੀਆ ਮੰਗਲਵਾਰ ਨੂੰ ਮੁੰਬਈ 'ਚ 'ਇੰਡੀਆ ਸਟੀਲ 2023' ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋਏ।