ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖੀ CM ਪੰਜਾਬ ਨੂੰ ਚਿੱਠੀ, NHAI ਦੇ ਪ੍ਰਾਜੈਕਟਾਂ ਨੂੰ ਲੈ ਕੇ ਆਖੀ ਇਹ ਗੱਲ

Saturday, Aug 10, 2024 - 05:36 PM (IST)

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖੀ CM ਪੰਜਾਬ ਨੂੰ ਚਿੱਠੀ, NHAI ਦੇ ਪ੍ਰਾਜੈਕਟਾਂ ਨੂੰ ਲੈ ਕੇ ਆਖੀ ਇਹ ਗੱਲ

ਨਵੀਂ ਦਿੱਲੀ - ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿੱਖੀ। ਇਸ ਪੱਤਰ 'ਚ ਉਨ੍ਹਾਂ ਨੇ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਕਦਮਾਂ 'ਤੇ ਸਵਾਲ ਉਠਾਏ ਹਨ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕਿਹਾ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਨੂੰਨ ਵਿਵਸਥਾ ਵਿੱਚ ਸੁਧਾਰ ਨਹੀਂ ਹੋਇਆ ਤਾਂ NHAI ਸੂਬੇ ਵਿੱਚ ਚੱਲ ਰਹੇ 8 NH ਪ੍ਰਾਜੈਕਟਾਂ ਨੂੰ ਰੱਦ ਕਰ ਦੇਵੇਗਾ।

ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

ਦੱਸ ਦੇਈਏ ਕਿ ਗਡਕਰੀ ਨੇ ਆਪਣੇ ਪੱਤਰ ਵਿੱਚ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਲੈ ਕੇ ਹਾਲ ਹੀ ਵਿੱਚ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲੀ ਜਲੰਧਰ ਜ਼ਿਲ੍ਹੇ 'ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਘਟਨਾ ਦੀ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ - ਪੰਜਾਬ 'ਚ NHAI ਦੇ ਠੇਕੇਦਾਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਦੂਜੀ ਘਟਨਾ ਲੁਧਿਆਣਾ ਦੀ ਹੈ। ਜਿਥੇ ਕੁਝ ਲੋਕਾਂ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਇਕ ਠੇਕੇਦਾਰ ਦੇ ਡੇਰੇ 'ਤੇ ਹਮਲਾ ਕਰ ਦਿੱਤਾ ਅਤੇ ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਲਿਖਤੀ ਸ਼ਿਕਾਇਤ ਦੇ ਬਾਵਜੂਦ ਕੇਸ ਦਰਜ ਨਹੀਂ ਕੀਤਾ ਗਿਆ। ਕੇਂਦਰੀ ਮੰਤਰੀ ਨੇ ਪੱਤਰ ਵਿੱਚ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਹਨਾਂ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਬੇਨਤੀ ਕੀਤੀ, ਤਾਂ ਜੋ NHAI ਅਧਿਕਾਰੀਆਂ ਦਾ ਭਰੋਸਾ ਬਰਕਰਾਰ ਰਹੇ।

ਇਹ ਵੀ ਪੜ੍ਹੋ - ਹਾਈਵੇਅ ਬਣਾਉਣ ਵਾਲੇ ਠੇਕੇਦਾਰਾਂ ਨੂੰ ਮਿਲੀਆਂ ਜਿਉਂਦੇ ਸਾੜਣ ਦੀਆਂ ਧਮਕੀਆਂ! DGP ਵੱਲੋਂ ਕਾਰਵਾਈ ਦੇ ਹੁਕਮ

ਕੇਂਦਰੀ ਮੰਤਰੀ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਮੈਂ 15 ਜੁਲਾਈ ਨੂੰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ MoRTH, ਐੱਨਐੱਚਏਆਈ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਪੰਜਾਬ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਮੈਨੂੰ ਭਰੋਸਾ ਦਿੱਤਾ ਗਿਆ ਕਿ ਜ਼ਮੀਨ ਪ੍ਰਾਪਤੀ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਪਰ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਸਬੰਧ ਵਿੱਚ ਕੋਈ ਪ੍ਰਗਤੀ ਨਹੀਂ ਹੋਈ। ਉਥੇ ਸਥਿਤੀ ਹੋਰ ਵੀ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਨੈਸ਼ਨਲ ਹਾਈਵੇਜ਼ (ਐਨ.ਐਚ.) ਵਿੱਚ ਹੋਰ ਸੁਧਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਲਈ ਅਸੀਂ ਇੱਕ ਵੱਡੀ ਯੋਜਨਾ ਬਣਾਈ ਹੈ ਅਤੇ ਸਾਡਾ ਉਦੇਸ਼ ਦੇਸ਼ ਭਰ ਦੀਆਂ ਪ੍ਰਮੁੱਖ ਸੜਕਾਂ ਨੂੰ ਅਪਡੇਟ ਕਰਨਾ ਹੈ, ਤਾਂ ਜੋ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੜਕ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=


author

rajwinder kaur

Content Editor

Related News