ਰੱਖਿਆ ਰਾਜ ਮੰਤਰੀ ਸੰਜੇ ਸੇਠ ਨੂੰ ਜਾਨੋਂ ਮਾਰਨ ਦੀ ਧਮਕੀ, 50 ਲੱਖ ਦੀ ਮੰਗੀ ਫਿਰੌਤੀ
Saturday, Dec 07, 2024 - 07:23 PM (IST)
ਰਾਂਚੀ (ਏਜੰਸੀ)– ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਲਈ ਧਮਕੀ ਮਿਲੀ ਹੈ ਅਤੇ ਉਨ੍ਹਾਂ ਇਸ ਸਬੰਧੀ ਦਿੱਲੀ ਪੁਲਸ ਤੇ ਝਾਰਖੰਡ ਦੇ ਡੀ. ਜੀ. ਪੀ. ਨੂੰ ਜਾਣਕਾਰੀ ਦਿੱਤੀ ਹੈ। ਸੇਠ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਇਕ ਅਣਪਛਾਤੇ ਨੰਬਰ ਤੋਂ ਮੈਸੇਜ ਆਇਆ, ਜਿਸ ਵਿਚ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੈਸੇਜ ਕਰਨ ਵਾਲੇ ਨੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ: ਪੂੰਜੀਪਤੀਆਂ ਨੂੰ ਛੋਟ, ਗਰੀਬਾਂ ਨੂੰ ਲੁੱਟਣ ਵਾਲੇ ਟੈਕਸ ਵਿਰੁੱਧ ਹੈ ਸਾਡੀ ਲੜਾਈ: ਰਾਹੁਲ
ਰਾਂਚੀ ਤੋਂ ਲੋਕ ਸਭਾ ਮੈਂਬਰ ਨੇ ਕਿਹਾ,‘‘ਮੈਂ ਇਸ ਸਬੰਧੀ ਸ਼ੁੱਕਰਵਾਰ ਨੂੰ ਹੀ ਦਿੱਲੀ ਪੁਲਸ ਤੇ ਝਾਰਖੰਡ ਦੇ ਡੀ. ਜੀ. ਪੀ. ਨੂੰ ਜਾਣਕਾਰੀ ਦੇ ਦਿੱਤੀ ਸੀ। ਇਕ ਡੀ. ਸੀ. ਪੀ. ਸਮੇਤ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀ ਮੈਨੂੰ ਮਿਲਣ ਲਈ ਆਏ ਅਤੇ ਮੈਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ।’’ ਸੇਠ ਨੇ ਕਿਹਾ ਕਿ ਉਹ ਅਜਿਹੀਆਂ ਚੀਜ਼ਾਂ ਨੂੰ ਲੈ ਕੇ ਫਿਕਰਮੰਦ ਨਹੀਂ ਹਨ। ਰਾਂਚੀ ਦੇ ਵਿਧਾਇਕ ਸੀ. ਪੀ. ਸਿੰਘ ਨੇ ਕਿਹਾ,‘‘ਮੈਨੂੰ ਅੱਜ ਸਵੇਰੇ ਹੀ ਪਤਾ ਲੱਗਾ ਕਿ ਕੇਂਦਰੀ ਰੱਖਿਆ ਰਾਜ ਮੰਤਰੀ ਨੂੰ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਅਜਿਹੇ ਅਨਸਰਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਮੈਂ ਸੂਬਾ ਸਰਕਾਰ ਨੂੰ ਕੇਂਦਰੀ ਮੰਤਰੀ ਨੂੰ ਬਣਦੀ ਸੁਰੱਖਿਆ ਦਿੱਤੇ ਜਾਣ ਦੀ ਬੇਨਤੀ ਕਰਦਾ ਹਾਂ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8