ਆਕਸੀਜਨ ਦੀ ਘਾਟ ਦੀ ਸ਼ਿਕਾਇਤ ਕੀਤੀ ਤਾਂ ਮੰਤਰੀ ਨੇ ਕਿਹਾ- 'ਜ਼ਿਆਦਾ ਬੋਲੇਂਗਾ ਤਾਂ ਦੋ ਪੈਣਗੀਆਂ'

04/23/2021 3:38:32 AM

ਭੋਪਾਲ - ਕੋਰੋਨਾ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਤਾਂ ਪੀੜਤ ਲੋਕਾਂ ਦਾ ਹਸਪਤਾਲਾਂ ਵਿੱਚ ਸਹੀ ਤਰੀਕੇ ਨਾਲ ਇਲਾਜ ਨਹੀਂ ਹੋ ਪਾ ਰਿਹਾ ਹੈ ਕਿਉਂਕਿ ਇੱਕ ਤਾਂ ਬੈੱਡ ਦੀ ਕਿੱਲਤ ਫਿਰ ਆਕਸੀਜਨ ਸਮੇਤ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਦੀ ਵਜ੍ਹਾ ਨਾਲ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਬੇਹੱਦ ਪ੍ਰੇਸ਼ਾਨ ਹਨ। ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ ਅਜਿਹੇ ਵਿੱਚ ਜਦੋਂ ਮਰੀਜ਼ ਦਾ ਇੱਕ ਪਰਿਵਾਰਕ ਮੈਂਬਰ ਕੇਂਦਰੀ ਮੰਤਰੀ ਸਾਹਮਣੇ ਭੜਕ ਗਿਆ ਤਾਂ ਮੰਤਰੀ ਨੇ ਉਸ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ।

ਇਹ ਵੀ ਪੜ੍ਹੋ- ਮੈਡੀਕਲ ਕਾਲਜ 'ਤੇ ਲਾਪਰਵਾਹੀ ਦਾ ਦੋਸ਼ ਲਗਾਉਣ ਵਾਲੇ ਲੈਬ ਟੈਕਨੀਸ਼ੀਅਨ ਦੀ ਕੋਰੋਨਾ ਨਾਲ ਮੌਤ

ਮਾਮਲਾ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦਾ ਹੈ ਜਿੱਥੇ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਨੇ ਹਸਪਤਾਲ ਵਿੱਚ ਸਹੂਲਤਾਂ ਦੀ ਘਾਟ ਦੀ ਸ਼ਿਕਾਇਤ ਕਰ ਰਹੇ ਮਰੀਜ਼ ਦੇ ਪਰਿਵਾਰਕ ਮੈਂਬਰ ਨੂੰ ਝਿੜਕਦੇ ਹੋਏ ਥੱਪੜ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ- ਨਿੱਜੀ ਹਸ‍ਪਤਾਲ ਦੀ ਸ਼ਰਮਨਾਕ ਕਰਤੂਤ, ਕੋਰੋਨਾ ਮਰੀਜ਼ ਦੇ ਗਹਿਣੇ ਲਾਹ ਸੌਂਪ ਦਿੱਤੀ ਮ੍ਰਿਤਕ ਦੇਹ

ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਜਦੋਂ ਜ਼ਿਲ੍ਹਾ ਦਵਾਖ਼ਾਨਾ ਦੀ ਜਾਂਚ ਕਰਣ ਪੁੱਜੇ ਤਾਂ ਉਨ੍ਹਾਂ ਨੂੰ ਵੇਖਦੇ ਹੋਏ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਕੋਲ ਪਹੁੰਚ ਗਏ ਅਤੇ ਇੱਕ ਮਰੀਜ਼ ਦੇ ਪਰਿਵਾਰਕ ਮੈਂਬਰ ਨੇ ਮੰਤਰੀ ਨੂੰ ਆਕਸੀਜਨ ਦੀ ਕਮੀ ਦੀ ਸ਼ਿਕਾਇਤ ਕੀਤੀ ਤਾਂ ਮੰਤਰੀ ਨੇ ਭੜਕਦੇ ਹੋਏ ਕਿਹਾ ਕਿ ਚੁਪ ਰਹੋ ਨਹੀਂ ਤਾਂ ਦੋ ਪੈਣਗੀਆਂ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

Inder Prajapati

This news is Content Editor Inder Prajapati