ਪੀ.ਐੱਮ. ਮੋਦੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲਗਵਾਇਆ ਕੋਰੋਨਾ ਟੀਕਾ

Monday, Mar 01, 2021 - 11:23 PM (IST)

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ 1 ਮਾਰਚ ਨੂੰ ਲਈ। ਪੀ.ਐੱਮ. ਮੋਦੀ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਵੱਡੇ ਨੇਤਾਵਾਂ, ਮੁੱਖ ਮੰਤਰੀਆਂ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਉਪਰਾਸ਼ਟਰਪਤੀ ਨੇ ਕੋਰੋਨਾ ਵੈਕਸੀਨ ਲਗਵਾਈ। ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ ਇੱਕ ਮਾਰਚ ਨੂੰ ਮੇਦਾਂਤਾ ਹਸਪਤਾਲ ਵਿੱਚ ਲਈ।

ਇਹ ਵੀ ਪੜ੍ਹੋ- 'ਟੀਕਾ ਲੱਗਣ ਦੇ ਚਾਰ ਦਿਨ ਬਾਅਦ ਮੌਤ ਨੂੰ ਵੈਕਸੀਨ ਨਾਲ ਨਹੀਂ ਜੋੜਿਆ ਜਾ ਸਕਦਾ'

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕੋਰੋਨਾ ਟੀਕਾਕਰਾਣ ਮੁਹਿੰਮ ਦੇ ਦੂਜੇ ਪੜਾਅ ਦੇ ਦੌਰੇ ਦਾ ਟੀਕਾ ਲਗਵਾਇਆ। ਉਨ੍ਹਾਂ ਨੇ ਮੇਦਾਂਤਾ ਹਸਪਤਾਲ ਵਿੱਚ ਵੈਕਸੀਨ ਦੀ ਪਹਿਲੀ ਡੋਜ਼ ਲਈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਟੀਕਾਕਰਣ ਮੁਹਿੰਮ ਦੇ ਦੂਜੇ ਫੇਜ਼ ਦੀ ਸ਼ੁਰੂਆਤ 1 ਮਾਰਚ ਤੋਂ ਹੋਈ ਹੈ। ਦੂਜੇ ਪੜਾਅ ਦੌਰਾਨ ਦੇਸ਼ਭਰ ਦੇ 60 ਸਾਲ ਤੋਂ ਜ਼ਿਆਦਾ ਉਮਰ ਵਾਲੇ ਲੋਕਾਂ ਤੋਂ ਇਲਾਵਾ 45 ਸਾਲ ਤੋਂ ਜ਼ਿਆਦਾ ਉਮਰ ਦੇ ਉਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ, ਜੋ ਗੰਭੀਰ ਬੀਮਾਰੀ ਤੋਂ ਪੀਡ਼ਤ ਹਨ। 

ਇਸ ਪੜਾਅ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ, ਓਡਿਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਟੀਕਾ ਲਗਵਾਇਆ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

Inder Prajapati

This news is Content Editor Inder Prajapati