ਰਾਜਨਾਥ ਤੇ ਗਡਕਰੀ ਸਣੇ ਕਈ ਕੇਂਦਰੀ ਮੰਤਰੀਆਂ ਨੇ ਯੇਚੁਰੀ ਦੇ ਦੇਹਾਂਤ ''ਤੇ ਪ੍ਰਗਟਾਇਆ ਸੋਗ
Thursday, Sep 12, 2024 - 06:54 PM (IST)

ਨਵੀਂ ਦਿੱਲੀ - ਕੇਂਦਰੀ ਮੰਤਰੀਆਂ ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਸੀਨੀਅਰ ਨੇਤਾਵਾਂ ਨੇ ਵੀਰਵਾਰ ਨੂੰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਯੇਚੁਰੀ ਦਾ ਵੀਰਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। ਉਹ 72 ਸਾਲਾਂ ਦੇ ਸਨ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਉਹਨਾਂ ਨੂੰ ਨਕਲੀ ਸਾਹ ਪ੍ਰਣਾਲੀ 'ਤੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਸੀਪੀਆਈ ਦੇ ਜਨਰਲ ਸਕੱਤਰ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦੇ ਦੇਹਾਂਤ ਤੋਂ ਦੁੱਖੀ ਹਾਂ। ਆਪਣੇ ਲੰਬੇ ਜਨਤਕ ਜੀਵਨ ਵਿੱਚ ਉਹਨਾਂ ਨੇ ਇੱਕ ਸੁਲਝੇ ਹੋਏ ਸੰਸਦ ਮੈਂਬਰ ਵਜੋਂ ਪਛਾਣ ਬਣਾਈ। ਉਹ ਆਪਣੇ ਗਿਆਨ ਅਤੇ ਪ੍ਰਗਟਾਵੇ ਲਈ ਵੀ ਜਾਣੇ ਜਾਂਦੇ ਸਨ।'' ਉਨ੍ਹਾਂ ਕਿਹਾ, ''ਉਹ ਮੇਰੇ ਦੋਸਤ ਵੀ ਸਨ, ਜਿਹਨਾਂ ਨਾਲ ਮੈਨੂੰ ਕਈ ਵਾਰ ਗੱਲਬਾਤ ਕਰਨ ਦਾ ਮੌਕਾ ਮਿਲਿਆ। ਮੈਂ ਉਹਨਾਂ ਨਾਲ ਆਪਣੀ ਹੋਈ ਗੱਲਬਾਤ ਹਮੇਸ਼ਾ ਯਾਦ ਰਖਾਂਗਾ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ।''
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਗਡਕਰੀ ਨੇ ਕਿਹਾ, 'ਸੀਤਾਰਾਮ ਯੇਚੁਰੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਲੱਗਾ ਹੈ। ਜਨਤਕ ਜੀਵਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ।' ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਮਾਰਕਸਵਾਦੀ ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਦੇ ਦਿਹਾਂਤ ਨਾਲ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹਨਾਂ ਨੇ ਸੰਸਦ 'ਚ ਉਹਨਾਂ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਉਹਨਾਂ ਦੇ ਪਰਿਵਾਰ, ਸਹਿਯੋਗੀਆਂ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਯੇਚੁਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੀਪੀਆਈ (ਐਮ) ਦੇ ਜਨਰਲ ਸਕੱਤਰ ਨਾਲ ਉਨ੍ਹਾਂ ਦੀ ਲੰਮੀ ਸਾਂਝ ਸੀ। ਉਹਨਾਂ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, 'ਅਸੀਂ ਕਈ ਦਹਾਕੇ ਪਹਿਲਾਂ ਇੰਡੀਆ ਗੇਟ ਦੇ ਲਾਅਨ ਵਿੱਚ ਕ੍ਰਿਕਟ ਖੇਡਦੇ ਸੀ, ਜਦੋਂ ਅਸੀਂ ਕਿਸ਼ੋਰ ਅਵਸਥਾ ਵਿਚ ਸਨ। ਬੌਧਿਕ ਸਮਰੱਥਾ ਰੱਖਣ ਵਾਲੇ ਯੇਚੁਰੀ ਨੇ ਆਪਣਾ ਜੀਵਨ ਇੱਕ ਵਿਚਾਰਧਾਰਾ ਨੂੰ ਸਮਰਪਿਤ ਕਰ ਦਿੱਤਾ, ਜਿਸ ਵਿੱਚ ਉਹ ਦ੍ਰਿੜ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8