ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਪਿਤਾ ਦਾ ਜੋਧਪੁਰ ''ਚ ਦੇਹਾਂਤ

Tuesday, Jul 08, 2025 - 01:38 PM (IST)

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਪਿਤਾ ਦਾ ਜੋਧਪੁਰ ''ਚ ਦੇਹਾਂਤ

ਜੈਪੁਰ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਪਿਤਾ ਦੌਲਤਲਾਲ ਵੈਸ਼ਨਵ ਦਾ ਮੰਗਲਵਾਰ ਨੂੰ ਏਮਜ਼, ਜੋਧਪੁਰ ਵਿੱਚ ਦੇਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਹਸਪਤਾਲ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਅਸ਼ਵਨੀ ਵੈਸ਼ਨਵ ਦੇ ਪਿਤਾ ਦੌਲਤਲਾਲ ਵੈਸ਼ਨਵ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਰੂਪ ਵਿੱਚ ਬੀਮਾਰ ਸਨ ਅਤੇ ਉਹਨਾਂ ਦਾ ਜੋਧਪੁਰ ਦੇ ਏਮਜ਼ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 

ਇਹ ਵੀ ਪੜ੍ਹੋ - ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਤੇ ਟਰਾਂਸਜੈਂਡਰਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਬਰ 'ਚ ਪੜ੍ਹੋ ਪੂਰੀ DETAIL

ਹਸਪਤਾਲ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, "ਬਹੁਤ ਦੁੱਖ ਨਾਲ ਸਾਨੂੰ ਤੁਹਾਨੂੰ ਸੂਚਿਤ ਕਰਨਾ ਪੈ ਰਿਹਾ ਹੈ ਕਿ ਮਾਣਯੋਗ ਰੇਲ ​​ਮੰਤਰੀ ਦੇ ਪਿਤਾ ਦੌਲਤ ਲਾਲ ਵੈਸ਼ਨਵ ਦਾ ਅੱਜ 8 ਜੁਲਾਈ 2025 ਨੂੰ ਸਵੇਰੇ 11:52 ਵਜੇ ਏਮਜ਼, ਜੋਧਪੁਰ ਵਿਖੇ ਦੇਹਾਂਤ ਹੋ ਗਿਆ ਹੈ।" ਹਸਪਤਾਲ ਪ੍ਰਸ਼ਾਸਨ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News