ਮੀਡੀਆ 'ਤੇ 'ਹਮਲੇ' ਵਿਰੁੱਧ ਯੂਨਾਈਟਿਡ ਹਿੰਦੂ ਫਰੰਟ ਦਾ ਪ੍ਰਦਰਸ਼ਨ, CM ਮਾਨ ਤੇ ਕੇਜਰੀਵਾਲ ਦਾ ਫੂਕਿਆ ਪੁਤਲਾ

Monday, Jan 19, 2026 - 04:45 PM (IST)

ਮੀਡੀਆ 'ਤੇ 'ਹਮਲੇ' ਵਿਰੁੱਧ ਯੂਨਾਈਟਿਡ ਹਿੰਦੂ ਫਰੰਟ ਦਾ ਪ੍ਰਦਰਸ਼ਨ, CM ਮਾਨ ਤੇ ਕੇਜਰੀਵਾਲ ਦਾ ਫੂਕਿਆ ਪੁਤਲਾ

ਨੈਸ਼ਨਲ ਡੈਸਕ : ਯੂਨਾਈਟਿਡ ਹਿੰਦੂ ਫਰੰਟ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵਿਰੁੱਧ ਦਿੱਲੀ ਦੇ ਸ਼ਾਹਦਰਾ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ 'ਤੇ ਲੋਕਤੰਤਰ ਦੇ ਚੌਥੇ ਥੰਮ੍ਹ, ਮੀਡੀਆ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਗਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਪੁਤਲਾ ਫੂਕਿਆ।  ਇਸ ਮੌਕੇ ਯੂਨਾਈਟਿਡ ਹਿੰਦੂ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਜੈ ਭਗਵਾਨ ਗੋਇਲ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ 'ਤੇ ਜਾਣਬੁੱਝ ਕੇ ਫਰਜ਼ੀ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ, ਜੋ ਕਿ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ। 

ਇਸ ਦੌਰਾਨ ਗੋਇਲ ਨੇ ਕਿਹਾ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੁੰਦੀ ਹੈ ਅਤੇ ਇਸ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਬੋਲਦਿਆਂ ਰਾਸ਼ਟਰਵਾਦੀ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਵਿਰੁੱਧ ਇੱਕ ਚਿਤਾਵਨੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛਿਪਾਉਣ ਲਈ ਮੀਡੀਆ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਫਰੰਟ ਦੇ ਕਈ ਹੋਰ ਆਗੂ ਅਤੇ ਕਾਰਕਰਤਾ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News