ਨਾਗਰਿਕਤਾ ਕਾਨੂੰਨ 'ਤੇ ਇਕਜੁੱਟ ਵਿਰੋਧੀ, ਅੱਜ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ

12/17/2019 12:36:51 AM

ਨਵੀਂ ਦਿੱਲੀ — ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਵਿਰੋਧੀ ਕੇਂਦਰ ਸਰਕਾਰ 'ਤੇ ਹਮਲਾਵਰ ਹੈ। ਵਿਰੋਧੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਫਿਰਕੂ ਹੈ, ਇਸ ਨੂੰ ਕੇਂਦਰ ਸਰਕਾਰ ਵਾਪਸ ਲਵੇ। ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪੁਰੇ ਦੇਸ਼ 'ਚ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਕੇਂਦਰ ਸਰਕਾਰ ਦੇ ਸਾਰੇ ਵਿਰੋਧੀ ਦਲ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ। ਮੰਗਲਵਾਰ ਨੂੰ ਦੇਸ਼ ਦੇ ਮੁਖੀ ਵਿਰੋਧੀ ਨੇਤਾ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕਰਨਗੇ। ਵਿਰੋਧ ਦਲ ਦੇ ਨੇਤਾ ਸ਼ਾਮ 4.30 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਦਲ 'ਚ ਵਿਰੋਧੀ ਦਲਾਂ ਦੇ ਸਾਰੇ ਮਮੁੱਖ ਨੇਤਾ ਮੌਜੂਦ ਰਹਿਣਗੇ।


Inder Prajapati

Content Editor

Related News