ਸਿੰਘੂ ਸਰਹੱਦ 'ਤੇ ਕਿਸਾਨਾਂ ਨੂੰ ਮਿਲ ਰਹੀ ਹੈ ਡਾਕਟਰੀ ਸਹਾਇਤਾ, ਲੱਗਾ ਮੈਡੀਕਲ ਕੈਂਪ

12/05/2020 2:05:06 PM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀ ਸਿੰਘੂ ਸਰਹੱਦ 'ਤੇ ਵੱਡੀ ਗਿਣਤੀ 'ਚ ਡਟੇ ਹੋਏ ਹਨ। ਅੱਜ ਕੇਂਦਰ ਸਰਕਾਰ ਨਾਲ 5ਵੇਂ ਦੌਰ ਦੀ ਬੈਠਕ ਹੋਵੇਗੀ, ਜਿਸ 'ਚ ਕਿਸਾਨ ਜਥੇਬੰਦੀਆਂ ਦੇ 40 ਆਗੂ ਸ਼ਾਮਲ ਹੋਣਗੇ। ਪੰਜਾਬ ਤੋਂ ਆਏ ਕਿਸਾਨਾਂ ਦੇ ਹੱਕ 'ਚ ਹੋਰ ਸੂਬਿਆਂ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਦਿੱਲੀ ਦੀ ਸਿੰਘੂ ਸਰਹੱਦ 'ਤੇ ਯੂਨਾਈਟਿਡ ਸਿੱਖ ਸੰਗਠਨ ਦੇ ਇਕ ਐੱਨ. ਜੀ. ਓ. ਵਲੋਂ ਮੈਡੀਕਲ ਕੈਂਪ ਲਾਇਆ ਗਿਆ ਹੈ। ਇਸ ਕੈਂਪ 'ਚ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਕੈਂਪ 'ਚ 6 ਡਾਕਟਰਾਂ ਦੀ ਇਕ ਟੀਮ ਕੰਮ ਕਰ ਰਹੀ ਹੈ। 

ਇਹ ਵੀ ਪੜ੍ਹੋ : ਸਰਕਾਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਨੇਤਾ- ਅੱਜ ਹੋਵੇਗੀ ਆਰ-ਪਾਰ ਦੀ ਲੜਾਈ

PunjabKesari

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਪੁਲਸ ਨਾਲ ਹੋਈ ਝੜਪ 'ਚ ਕਰੀਬ 2500 ਪ੍ਰਦਰਸ਼ਨਕਾਰੀ ਕਿਸਾਨਾਂ ਦੇ ਜ਼ਖਮੀ ਹੋਏ ਹਨ। ਕਿਸਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਮੈਡੀਕਲ ਮਦਦ ਦਿੱਤੀ ਜਾ ਰਹੀ ਹੈ। ਦਿੱਲੀ ਚਲੋ ਅੰਦੋਲਨ ਦੌਰਾਨ ਕਿਸਾਨ ਅਤੇ ਪੁਲਸ ਵਿਚਾਲੇ ਝੜਪਾਂ ਹੋਈਆਂ। ਇਸ 'ਚ ਕਿਸਾਨਾਂ ਨੇ ਅੱਗੇ ਵਧਣ ਲਈ ਬੈਰੀਕੇਡਿੰਗ ਹਟਾਏ ਗਏ, ਜਿਸ ਕਾਰਨ ਪੁਲਸ ਨੇ ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਕਿਸਾਨਾਂ 'ਤੇ ਚਲਾਈਆਂ ਸਨ।

ਇਹ ਵੀ ਪੜ੍ਹੋ : ਠੰਡੀਆਂ ਰਾਤਾਂ 'ਚ ਵੀ ਨਹੀਂ ਡੋਲੇ ਸੰਘਰਸ਼ੀ ਕਿਸਾਨ, ਇੰਝ ਕੱਟ ਰਹੇ ਨੇ ਰਾਤਾਂ (ਵੇਖੋ ਤਸਵੀਰਾਂ)

PunjabKesari

ਨੋਟ: ਕਿਸਾਨਾਂ ਲਈ ਸਿੰਘੂ ਸਰਹੱਦ 'ਤੇ ਲੱਗਾ ਮੈਡੀਕਲ ਕੈਂਪ, ਇਸ ਬਾਰੇ ਕੀ ਹੈ ਤੁਹਾਡੀ ਰਾਇ


Tanu

Content Editor

Related News