ਯੂਨੀਵਰਸਿਟੀਆਂ ਨੂੰ ਨੌਕਰੀਆਂ ਦੇਣ ਲਈ ਨਹੀਂ ਸਗੋਂ ਰੁਜ਼ਗਾਰ ਪੈਦਾ ਕਰਨ ਦੀ ਮਾਨਤਾ ਦਿੱਤੀ ਜਾਵੇ: CM ਆਤਿਸ਼ੀ
Friday, Oct 04, 2024 - 04:13 PM (IST)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਯੂਨੀਵਰਸਿਟੀਆਂ ਨੂੰ ਸਿਰਫ਼ ਨੌਕਰੀਆਂ ਦਿਵਾਉਣ ਦੇ ਉਨ੍ਹਾਂ ਦੇ ਰਿਕਾਰਡ 'ਤੇ ਨਹੀਂ, ਸਗੋਂ ਇਨ੍ਹਾਂ ਸੰਸਥਾਵਾਂ ਤੋਂ ਪਾਸ ਆਊਟ ਹੋਣ ਵਾਲੇ ਗ੍ਰੈਜੂਏਟਾਂ ਦੁਆਰਾ ਪੈਦਾ ਕੀਤੀਆਂ ਗਈਆਂ ਨੌਕਰੀਆਂ ਦੀ ਗਿਣਤੀ 'ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇੱਥੇ ਨੇਤਾਜੀ ਸੁਭਾਸ਼ ਟੈਕਨੋਲੋਜੀਕਲ ਯੂਨੀਵਰਸਿਟੀ ਦੇ ਦੂਜੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਨੌਜਵਾਨਾਂ ਵਿੱਚ ਉੱਦਮੀ ਹੁਨਰ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਨੂੰ ਵੀ ਰੇਖਾਂਕਿਤ ਕੀਤਾ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਦੱਸ ਦੇਈਏ ਕਿ ਆਤਿਸ਼ੀ ਦਿੱਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਵੀ ਚਾਰਜ ਸੰਭਾਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, 'ਅੱਜ ਸਾਡੇ ਨੌਜਵਾਨਾਂ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਬੇਰੁਜ਼ਗਾਰੀ ਹੈ। ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ NSUT ਗ੍ਰੈਜੂਏਟਾਂ ਵਿੱਚੋਂ 81% ਨੂੰ ਨੌਕਰੀਆਂ ਮਿਲੀਆਂ ਹਨ। ਹਾਲਾਂਕਿ, ਮੈਂ ਸੋਚਦਾ ਹਾਂ ਕਿ ਯੂਨੀਵਰਸਿਟੀਆਂ ਦਾ ਨਿਰਣਾ ਸਿਰਫ਼ ਉਨ੍ਹਾਂ ਦੇ ਪਲੇਸਮੈਂਟ ਰਿਕਾਰਡ 'ਤੇ ਨਹੀਂ, ਸਗੋਂ ਇਸ ਗੱਲ 'ਤੇ ਵੀ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਗ੍ਰੈਜੂਏਟ ਕਿੰਨੀਆਂ ਨੌਕਰੀਆਂ ਪੈਦਾ ਕਰਦੇ ਹਨ। ਇਹ ਸਮੇਂ ਦੀ ਲੋੜ ਹੈ।'
ਇਹ ਵੀ ਪੜ੍ਹੋ - ਪ੍ਰੀਖਿਆਰਥੀਆਂ ਲਈ ਖ਼ਾਸ ਖ਼ਬਰ: ਰੋਡਵੇਜ਼ ਬੱਸਾਂ 'ਚ ਕਰ ਸਕਦੇ ਹਨ ਮੁਫ਼ਤ ਸਫ਼ਰ
ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਚੰਗੀਆਂ ਨੌਕਰੀਆਂ ਹਾਸਲ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਸਾਨੂੰ ਦੂਜਿਆਂ ਲਈ ਚੰਗੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਆਤਿਸ਼ੀ ਨੇ ਦਿੱਲੀ ਸਰਕਾਰ ਦੇ 'ਬਿਜ਼ਨਸ ਬਲਾਸਟਰ' ਪ੍ਰੋਗਰਾਮ ਦੀ ਸਫਲਤਾ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ। ਇਸ ਪ੍ਰੋਗਰਾਮ ਦੇ ਤਹਿਤ ਇਹ ਸਕੂਲੀ ਬੱਚਿਆਂ ਨੂੰ 'ਸਟਾਰਟਅੱਪਸ' ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਕਨਵੋਕੇਸ਼ਨ ਸਮਾਰੋਹ ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸ਼ਿਰਕਤ ਕੀਤੀ। ਸਕਸੈਨਾ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ। ਸਕਸੈਨਾ ਨੇ ਆਪਣੇ ਸੰਬੋਧਨ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਹਨ ਅਤੇ ਉਨ੍ਹਾਂ ਦਾ ਯੋਗਦਾਨ ਰਾਸ਼ਟਰ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਏਗਾ।
ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8