ਦੇਸ਼ ''ਚ ਹੋਣਗੀਆਂ ਯੂਨੀਵਰਸਿਟੀ ਪ੍ਰੀਖਿਆਵਾਂ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

Tuesday, Jul 07, 2020 - 01:22 AM (IST)

ਦੇਸ਼ ''ਚ ਹੋਣਗੀਆਂ ਯੂਨੀਵਰਸਿਟੀ ਪ੍ਰੀਖਿਆਵਾਂ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ: ਗ੍ਰਹਿ ਮੰਤਰਾਲਾ ਨੇ ਮੌਜੂਦਾ ‘ਅਨਲਾਕ-2‘ ਪੜਾਅ 'ਚ ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਪ੍ਰੀਖਿਆਵਾਂ ਆਯੋਜਿਤ ਕਰਵਾਉਣ ਦੀ ਸੋਮਵਾਰ ਨੂੰ ਮਨਜ਼ੂਰੀ ਦੇ ਦਿੱਤੀ। ਮੰਤਰਾਲਾ ਨੇ ਇੱਕ ਬਿਆਨ 'ਚ ਕਿਹਾ ਕਿ ਉਸ ਨੇ ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਪ੍ਰੀਖਿਆਵਾਂ ਦੇ ਪ੍ਰਬੰਧ ਦੀ ਮਨਜ਼ੂਰੀ ਦੇਣ ਲਈ ਕੇਂਦਰੀ ਉੱਚ ਸਿੱਖਿਆ ਸਕੱਤਰ ਨੂੰ ਇੱਕ ਪੱਤਰ ਭੇਜਿਆ ਹੈ।

ਬਿਆਨ 'ਚ ਕਿਹਾ ਗਿਆ ਹੈ, ‘‘ਪ੍ਰੀਖਿਆਵਾਂ ਦੇ ਸੰਬੰਧ 'ਚ ਯੂ.ਜੀ.ਸੀ. ਅਤੇ ਯੂਨੀਵਰਸਿਟੀਆਂ ਦੇ ਅਕਾਦਮਿਕ ਕੈਲੇਂਡਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਮਨਜ਼ੂਰ ਮਾਣਕ ਸੰਚਾਲਨ ਪ੍ਰਕਿਰਿਆ (ਐੱਸ.ਓ.ਪੀ.) ਮੁਤਾਬਕ ਸਾਲਾਨਾ ਪ੍ਰੀਖਿਆਵਾਂ ਲਾਜ਼ਮੀ ਰੂਪ ਨਾਲ ਆਯੋਜਿਤ ਕਰਵਾਈ ਜਾਣੀ ਹੈ।‘‘ ਕੋਰੋਨਾ ਵਾਇਰਸ ਮਹਾਮਾਰੀ ਨੂੰ ਕਾਬੂ ਕਰਣ ਲਈ ਦੇਸ਼ 'ਚ 25 ਮਾਰਚ ਤੋਂ ਲਾਕਡਾਊਨ ਲਾਗੂ ਕੀਤਾ ਗਿਆ ਸੀ।

ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਵੱਲੋਂ ਆਯੋਜਿਤ ਵੱਖ-ਵੱਖ ਪ੍ਰੀਖਿਆਵਾਂ ਮਾਰਚ ਤੋਂ ਮੁਅੱਤਲ ਕੀਤੀਆਂ ਜਾ ਰਹੀਆਂ ਸਨ। ਦੇਸ਼ 'ਚ ਅਨਲਾਕ ਪੜਾਅਵਾਂ ਦੌਰਾਨ ਬਲਾਕ ਕੀਤੇ ਇਲਾਕਿਆਂ ਨੂੰ ਛੱਡ ਕੇ ਸਾਰੇ ਇਲਾਕਿਆਂ 'ਚ ਕਈ ਗਤੀਵਿਧੀਆਂ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਪਰ ਸਕੂਲਾਂ, ਕਾਲਜਾਂ,  ਯੂਨੀਵਰਸਿਟੀਆਂ ਅਤੇ ਹੋਰ ਅਕਾਦਮਿਕ ਸੰਸਥਾਵਾਂ ਦਾ ਰੈਗੂਲਰ ਸੰਚਾਲਨ ਸ਼ੁਰੂ ਨਹੀਂ ਹੋਇਆ ਹੈ।


author

Inder Prajapati

Content Editor

Related News