ਵੱਡੀ ਵਾਰਦਾਤ : ਰੈਸਟੋਰੈਂਟ ''ਚ ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਅਨ੍ਹੇਵਾਹ ਗੋਲੀਆਂ

Sunday, Sep 08, 2024 - 01:35 PM (IST)

ਵੱਡੀ ਵਾਰਦਾਤ : ਰੈਸਟੋਰੈਂਟ ''ਚ ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਅਨ੍ਹੇਵਾਹ ਗੋਲੀਆਂ

ਜੈਪੁਰ - ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਜ਼ਿਲ੍ਹੇ 'ਚ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਇਕ ਰੈਸਟੋਰੈਂਟ 'ਚ ਐਤਵਾਰ ਸਵੇਰੇ ਦੋ ਅਣਪਛਾਤੇ ਬਦਮਾਸ਼ਾਂ ਵਲੋਂ ਗੋਲੀਆਂ ਚਲਾ ਦੇਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਸ ਨੇ ਕਿਹਾ ਕਿ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਪੁਲਸ ਨੇ ਦੱਸਿਆ ਕਿ ਦੋਸ਼ੀ 5 ਕਰੋੜ ਰੁਪਏ ਦੀ ਫਿਰੌਤੀ ਚਾਹੁੰਦੇ ਸਨ। ਵਾਰਦਾਤ ਦੌਰਾਨ ਉਨ੍ਹਾਂ ਨੇ ਕਾਊਂਟਰ 'ਤੇ ਇਕ ਪਰਚੀ ਸੁੱਟੀ, ਜਿਸ 'ਤੇ ਰਕਮ ਲਿਖੀ ਹੋਈ ਸੀ। ਉਹਨਾਂ ਨੇ ਦੱਸਿਆ ਕਿ ਪਰਚੀ ਸੁੱਟਣ ਤੋਂ ਬਾਅਦ ਉਹਨਾਂ ਨੇ ਰੈਸਟੋਰੈਂਟ 'ਚ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉੱਥੇ ਮੌਜੂਦ ਮੁਲਾਜ਼ਮਾਂ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਹਨਾਂ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਦੋਵੇਂ ਦੋਸ਼ੀ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ Weather Update : ਅੱਜ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, IMD ਦਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News