ਮੰਡੀ ''ਚ 22 ਸਾਲਾ ਦਿਵਯਾਂਗ ਕੁੜੀ ਨਾਲ ਜਬਰ ਜ਼ਿਨਾਹ

Friday, Apr 22, 2022 - 06:53 PM (IST)

ਮੰਡੀ ''ਚ 22 ਸਾਲਾ ਦਿਵਯਾਂਗ ਕੁੜੀ ਨਾਲ ਜਬਰ ਜ਼ਿਨਾਹ

ਮੰਡੀ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਦਿਵਯਾਂਗ ਕੁੜੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਜ਼ਿਲ੍ਹਾ ਪੁਲਸ ਦੇ ਅਧੀਨ ਬੀ.ਐੱਸ.ਐੱਲ. ਕਾਲੋਨੀ ਪੁਲਸ ਥਾਣੇ ਦੇ ਅਧੀਨ ਪਿਛਲੇ 13-14 ਸਾਲਾਂ ਤੋਂ ਮਾਨਸਿਕ ਤੌਰ 'ਤੇ ਦਿਵਯਾਂਗ ਕੁੜੀ ਆਪਣੇ ਪਰਿਵਾਰ ਨਾਲ ਰਹਿੰਦੀ ਸੀ। ਕੁੜੀ ਦਾ ਇਲਾਜ ਆਈ.ਜੀ.ਐੱਮ.ਸੀ. ਸ਼ਿਮਲਾ 'ਚ ਚੱਲ ਰਿਹਾ ਸੀ। ਉੱਥੇ ਹੀ ਮੰਗਲਵਾਰ ਨੂੰ ਅਚਾਨਕ ਕੁੜੀ ਦੇ ਢਿੱਡ 'ਚ ਦਰਦ ਹੋਣ 'ਤੇ ਪਰਿਵਾਰ ਵਾਲਿਆਂ ਵਲੋਂ ਉਸ ਦਾ ਚੈਕਅੱਪ ਆਈ.ਜੀ.ਐੱਮ.ਸੀ. ਸ਼ਿਮਲਾ 'ਚ ਕਰਵਾਇਆ ਗਿਆ ਪਰ ਇਸ ਦੌਰਾਨ ਕੁੜੀ 4 ਮਹੀਨਿਆਂ ਦੀ ਗਰਭਵਤੀ ਨਿਕਲੀ। 

ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਸ ਨੇ ਅਣਜਾਣ ਵਿਅਕਤੀ ਖ਼ਿਲਾਫ਼ ਜਬਰ ਜ਼ਿਨਾਹ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁੰਦਰਨਗਰ ਦੇ ਪੁਲਸ ਡਿਪਟੀ ਸੁਪਰਡੈਂਟ ਦਿਨੇਸ਼ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੁੜੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਸ ਨੇ ਅਣਜਾਣ ਵਿਅਕਤੀ ਖ਼ਿਲਾਫ਼ ਜਬਰ ਜ਼ਿਨਾਹ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੜੀ ਮਾਨਸਿਕ ਤੌਰ 'ਤੇ ਦਿਵਯਾਂਗ ਹੈ ਅਤੇ ਹਾਲੇ ਕੁਝ ਵੀ ਦੱਸਣ ਦੀ ਸਥਿਤੀ 'ਚ ਨਹੀਂ ਹੈ। ਪੁਲਸ ਨੇ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਪਛਾਣ ਕਰ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

DIsha

Content Editor

Related News