ਫਾਰੂਕ ਬੋਲੇ- ਜਦੋਂ ਤੱਕ ਪਾਕਿਸਤਾਨ ਨਾਲ ਗੱਲ ਨਹੀਂ ਹੁੰਦੀ, ਕਸ਼ਮੀਰ ’ਚ ਜਾਰੀ ਰਹੇਗਾ ਕਤਲੇਆਮ

10/17/2022 3:26:20 PM

ਜੰਮੂ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਨੇ ਕਸ਼ਮੀਰ ’ਚ ਟਾਰਗੇਟ ਕਿਲਿੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ’ਚ  ਕਤਲੇਆਮ ਉਦੋਂ ਤੱਕ ਨਹੀਂ ਰੁੱਕੇਗਾ, ਜਦੋਂ ਤੱਕ ਭਾਰਤ-ਪਾਕਿਸਤਾਨ ਨਾਲ ਗੱਲ ਨਹੀਂ ਕਰ ਲੈਂਦਾ। ਦੱਸ ਦੇਈਏ ਕਿ ਹਾਲ ਹੀ ’ਚ ਕਸ਼ਮੀਰੀ ਪੰਡਤ ਪੂਰਨ ਭੱਟ ਦਾ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- J&K ’ਚ ਟਾਰਗੇਟ ਕਿਲਿੰਗ, ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦਾ ਗੋਲੀ ਮਾਰ ਕੇ ਕੀਤਾ ਕਤਲ

ਅਬਦੁੱਲਾ ਨੇ ਕਿਹਾ ਕਿ ਭਾਜਪਾ ਵਲੋਂ ਧਾਰਾ 370 ਦੀ ਵਜ੍ਹਾ ਨਾਲ ਜੰਮੂ-ਕਸ਼ਮੀਰ ’ਚ ਟਾਰਗੇਟ ਕਿਲਿੰਗ ਹੋ ਰਹੀ ਹੈ। ਪਿਛਲੇ ਕੁਝ ਸਾਲਾਂ ਤੋਂ ਕਸ਼ਮੀਰੀ ਪੰਡਤਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਭਾਜਪਾ ਕੋਲ ਕੋਈ ਜਵਾਬ ਹੈ? ਹੁਣ ਇਸ ਧਾਰਾ ਨੂੰ ਰੱਦ ਕੀਤੇ 4 ਸਾਲ ਹੋ ਗਏ ਹਨ ਅਤੇ ਫਿਰ ਵੀ ਲੋਕ ਮਰ ਰਹੇ ਹਨ।

ਇਹ ਵੀ ਪੜ੍ਹੋ- ਪਿਤਾ ਦੇ ਸੰਘਰਸ਼ ਦੀ ਕਹਾਣੀ; ਪੁੱਤ ਦੀ ਮੌਤ ਦੇ ਇਨਸਾਫ਼ ਲਈ 72 ਦੀ ਉਮਰ ’ਚ ਕਾਨੂੰਨ ਦੀ ਪੜ੍ਹਾਈ ਕਰ ਜਿੱਤੀ ਜੰਗ

ਅਬਦੁੱਲਾ ਨੇ ਅੱਗੇ ਕਿਹਾ ਕਿ ਜਿਵੇਂ ਭਾਰਤ, ਲੱਦਾਖ ’ਚ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਚੀਨ ਨਾਲ ਗੱਲ ਕਰ ਰਿਹਾ ਹੈ, ਉਸੇ ਤਰ੍ਹਾਂ ਪਾਕਿਸਤਾਨ ਨਾਲ ਵੀ ਗੱਲ ਕਰਨੀ ਚਾਹੀਦੀ ਹੈ। ਜੰਮੂ-ਕਸ਼ਮੀਰ ਵਿਚ ਟਾਰਗੇਟ ਕਿਲਿੰਗ ਉਦੋਂ ਤੱਕ ਨਹੀਂ ਰੁੱਕੇਗੀ, ਜਦੋਂ ਤੱਕ ਭਾਰਤ ਅਤੇ ਪਾਕਿਸਤਾਨ ਦੋਵੇਂ ਗੱਲਬਾਤ ਨਹੀਂ ਕਰਦੇ। ਧਾਰਾ-370 ਕਤਲਾਂ ਲਈ ਜ਼ਿੰਮੇਵਾਰ ਨਹੀਂ ਸੀ ਕਿਉਂਕਿ ਅੱਤਵਾਦ ਨੂੰ ਬਾਹਰ ਤੋਂ ਸਪਾਂਸਰ ਕੀਤਾ ਜਾ ਰਿਹਾ ਹੈ।


Tanu

Content Editor

Related News