ਅਨਲਾਕ-5 ਦੇ ਦਿਸ਼ਾ-ਨਿਰਦੇਸ਼ ਜਾਰੀ, 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਦੀ ਇਜਾਜ਼ਤ

09/30/2020 8:34:51 PM

ਨਵੀਂ ਦਿੱਲੀ - ਅਨਲਾਕ 5 ਲਈ ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤਾ ਹੈ। 15 ਅਕਤੂਬਰ ਤੋਂ ਦੇਸ਼ 'ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ। ਇਸ ਦੇ ਲਈ ਸੂਚਨਾ ਪ੍ਰਸਾਰਣ ਮੰਤਰਾਲਾ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।

ਗ੍ਰਹਿ ਮੰਤਰਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੇਸ਼ 'ਚ 15 ਅਕਤੂਬਰ ਤੋਂ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ, ਪਾਰਕ, ਸਵੀਮਿੰਗ ਪੂਲ ਨੂੰ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਇਹ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ ਆਪਣੀ 50 ਫ਼ੀਸਦੀ ਸਮਰੱਥਾ ਨਾਲ ਹੀ ਕੰਮ ਕਰਣਗੇ। ਯਾਨੀ ਕਿ ਇੱਥੇ ਅੱਧੀ ਸੀਟ ਖਾਲੀ ਰਹੇਗੀ। ਇਸ ਸਬੰਧ 'ਚ ਦੇਸ਼ ਦਾ ਸੂਚਨਾ ਪ੍ਰਸਾਰਣ ਮੰਤਰਾਲਾ ਛੇਤੀ ਹੀ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।

ਸਵੀਮਿੰਗ ਪੂਲ ਨੂੰ ਸਪੋਰਟਸਪਰਸਨ ਦੀ ਟ੍ਰੇਨਿੰਗ ਲਈ ਖੋਲ੍ਹਿਆ ਜਾ ਸਕੇਗਾ। 15 ਅਕਤੂਬਰ ਤੋਂ ਬਾਅਦ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੂੰ ਮੁੜ ਖੋਲ੍ਹਣ ਲਈ ਸੂਬਾ ਸਰਕਾਰ ਨੂੰ ਫ਼ੈਸਲਾ ਲੈਣ ਦੀ ਛੋਟ ਦਿੱਤੀ ਗਈ ਹੈ, ਮਾਤਾ-ਪਿਤਾ ਦੀ ਸਹਿਮਤੀ ਵੀ ਜ਼ਰੂਰੀ ਹੋਵੇਗੀ।


 

Inder Prajapati

This news is Content Editor Inder Prajapati