ਮਾਂ ਦੀ ਮਮਤਾ 'ਤੇ ਸਮਾਜ ਦੇ ਕਲੰਕ ਦਾ ਡਰ ਭਾਰੀ, 20 ਸਾਲਾ ਕੁਆਰੀ ਮਾਂ ਨੇ ਨਵਜੰਮੇ ਬੱਚੇ ਨੂੰ ਛੱਤ ਤੋਂ ਸੁੱਟਿਆ

Tuesday, Jan 10, 2023 - 02:20 AM (IST)

ਮਾਂ ਦੀ ਮਮਤਾ 'ਤੇ ਸਮਾਜ ਦੇ ਕਲੰਕ ਦਾ ਡਰ ਭਾਰੀ, 20 ਸਾਲਾ ਕੁਆਰੀ ਮਾਂ ਨੇ ਨਵਜੰਮੇ ਬੱਚੇ ਨੂੰ ਛੱਤ ਤੋਂ ਸੁੱਟਿਆ

ਨੈਸ਼ਨਲ ਡੈਸਕ: ਦਿੱਲੀ ਦੇ ਨਿਊ ਅਸ਼ੋਕ ਵਿਹਾਰ ਇਲਾਕੇ 'ਚ ਸੋਮਵਾਰ ਨੂੰ 20 ਸਾਲਾ ਕੁਆਰੀ ਮਾਂ ਨੇ ਆਪਣੇ ਨਵਜੰਮੇ ਬੱਚੇ ਨੂੰ ਆਪਣੀ ਇਮਾਰਤ ਦੇ ਟਾਇਲਟ ਦੀ ਬਾਰੀ 'ਚੋਂ ਬਾਹਰ ਸੁੱਟ ਦਿੱਤਾ। ਪੁਲਸ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਆਰੀ ਮਾਂ ਨੇ ਕਥਿਤ ਤੌਰ 'ਤੇ ਕਲੰਕ ਤੋਂ ਬਚਣ ਲਈ ਨਵਜੰਮੇ ਬੱਚੇ ਨੂੰ ਸੁੱਟ ਦਿੱਤਾ। ਉਸ ਨੇ ਦੱਸਿਆ ਕਿ ਬੱਚੀ ਨੇ ਸੋਮਵਾਰ ਨੂੰ ਬੱਚੇ ਨੂੰ ਜਨਮ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਦਰਬਾਰ ਸਾਹਿਬ ਦੇ ਬਾਹਰ ਏਜੰਟ ਤੋਂ ਬਾਅਦ ਹੁਣ ਇਸ ਸ਼ਖ਼ਸ ਦੀ ਵੀਡੀਓ ਹੋ ਰਹੀ ਵਾਇਰਲ, ਦੁਕਾਨਦਾਰਾਂ ਕੀਤਾ ਪਰਦਾਫਾਸ਼

ਅਧਿਕਾਰੀਆਂ ਨੇ ਦੱਸਿਆ ਕਿ ਨੋਇਡਾ ਵਿਚ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਨ ਵਾਲੀ ਲੜਕੀ ਨੇ ਜੈ ਅੰਬੇ ਅਪਾਰਟਮੈਂਟ ਵਿਚ ਨਵਜੰਮੇ ਬੱਚੇ ਨੂੰ ਉੱਚਾਈ ਤੋਂ ਸੁੱਟ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਬੱਚੇ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਖਿਲਾਫ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 (ਕਤਲ) ਅਤੇ 201 (ਅਪਰਾਧ ਦਾ ਸਬੂਤ ਮਿਟਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News