ਉਨਾਵ : ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, 12 ਲੋਕ ਜ਼ਖਮੀ

Saturday, Jan 11, 2020 - 10:24 AM (IST)

ਉਨਾਵ : ਸੰਘਣੀ ਧੁੰਦ ਕਾਰਨ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, 12 ਲੋਕ ਜ਼ਖਮੀ

ਲਖਨਊ— ਉੱਤਰ ਪ੍ਰਦੇਸ਼ ਦੇ ਕੰਨੌਜ ਵਿਚ ਕੱਲ ਰਾਤ ਭਾਵ ਸ਼ੁੱਕਰਵਾਰ ਨੂੰ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 20 ਲੋਕਾਂ ਦੀ ਮੌਤ ਤੋਂ ਬਾਅਦ ਹੁਣ ਉਨਾਵ ਤੋਂ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਅੱਜ ਸੰਘਣੀ ਧੁੰਦ ਕਾਰਨ ਘੱਟ ਵਿਜ਼ੀਬਿਲਟੀ ਦੀ ਵਜ੍ਹਾ ਕਰ ਕੇ ਬੱਸ ਅਤੇ ਕਾਰ ਵਿਚਾਲੇ ਟੱਕਰ ਹੋ ਗਈ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ ਹਨ। ਸੂਤਰਾਂ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ 3 ਹੋਰ ਵਾਹਨ ਬੱਸ ਨਾਲ ਟਕਰਾ ਗਏ। ਘਟਨਾ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਲਖਨਊ ਦੇ ਟਰਾਮਾ ਸੈਂਟਰ 'ਚ ਭੇਜ ਦਿੱਤਾ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਉੱਤਰ ਭਾਰਤ 'ਚ ਦਿਨੋਂ-ਦਿਨ ਵਧਦੀ ਠੰਡ ਹੁਣ ਕਹਿਰ ਵਰ੍ਹਾ ਰਹੀ ਹੈ। ਇਕ ਪਾਸੇ ਠੰਡ ਮੁਸ਼ਕਲਾਂ ਵਧਾ ਰਹੀ ਹੈ, ਤਾਂ ਉੱਥੇ ਹੀ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ। 

PunjabKesari

ਦੱਸਣਯੋਗ ਹੈ ਕਿ ਕੱਲ ਕੰਨੌਜ 'ਚ ਹੋਈ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਘਟਨਾ 'ਚ ਮਾਰੇ ਜਾਣ ਵਾਲੇ ਲੋਕਾਂ ਲਈ ਸੋਗ ਜਤਾਇਆ ਸੀ। ਸਥਾਨਕ ਮੀਡੀਆ ਮੁਤਾਬਕ ਬੱਸ ਹਾਦਸੇ ਦੀ ਸ਼ਿਕਾਰ ਹੋਈ, ਜਿਸ ਵਿਚ ਕਈ ਯਾਤਰੀ ਸਫਰ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਯਾਤਰੀ ਬੱਸ ਤੋਂ ਨਿਕਲ ਨਹੀਂ ਸਕੇ ਅਤੇ ਉਸ 'ਚ ਸੜਨ ਨਾਲ ਉਨ੍ਹਾਂ ਦੀ ਮੌਤ ਹੋ ਗਈ।


author

Tanu

Content Editor

Related News