ਉਨਾਵ ਕਾਂਡ: ਯੋਗੀ ਨੂੰ ਬੁਲਾਉਣ ਦੀ ਮੰਗ 'ਤੇ ਅੜਿਆ ਪਰਿਵਾਰ, ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

12/8/2019 11:04:51 AM

ਉਨਾਵ—ਉਨਾਵ ਰੇਪ ਪੀੜਤਾ ਦੀ ਮੌਤ ਤੋਂ ਬਾਅਦ ਭਾਵੇਂ ਯੋਗੀ ਸਰਕਾਰ ਨੇ ਉਸ ਦੇ ਪਰਿਵਾਰ ਨੂੰ ਬਤੌਰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਪਰਿਵਾਰਿਕ ਮੈਂਬਰਾਂ ਹੁਣ ਤੱਕ ਮੁੱਖ ਮੰਤਰੀ ਯੋਗੀ ਨਾਲ ਮਿਲਣ ਦੀ ਗੱਲ 'ਤੇ ਅੜੇ ਹੋਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੀੜਤਾਂ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੱਸ ਦੇਈਏ ਕਿ ਜਬਰ ਜ਼ਨਾਹ ਪੀੜਤਾ ਦੀ ਲਾਸ਼ ਸ਼ਨੀਵਾਰ ਰਾਤ ਉਨਾਵ ਪਹੁੰਚੀ, ਜਿੱਥੇ ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਬਲਕਿ ਦਫਨਾਇਆ ਜਾਵੇਗਾ। ਦੂਜੇ ਪਾਸੇ ਅੱਜ ਭਾਵ ਐਤਵਾਰ ਸਵੇਰਸਾਰ ਇੱਕ ਪਾਸੇ ਜਿੱਥੇ ਸਵੇਰੇ 10 ਵਜੇ ਅੰਤਿਮ ਸੰਸਕਾਰ ਦੀ ਖਬਰ ਮਿਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਮੁੱਖ ਮੰਤਰੀ ਯੋਗੀ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

PunjabKesari

ਦੱਸਣਯੋਗ ਹੈ ਕਿ ਪੀੜਤਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮੁਆਵਜ਼ਾ ਦੇਣ ਦੇ ਐਲਾਨ ਦੇ ਨਾਲ ਹੀ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਰਿਵਾਰ ਨੂੰ ਇੱਕ ਘਰ ਅਤੇ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਕੋਰਟ 'ਚ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਇਸ ਤੋਂ ਇਲਾਵਾ ਉਨਾਵ ਗੈਂਗਰੇਪ ਕਾਂਡ ਨੂੰ ਲੈ ਕੇ ਵਿਰੋਧੀ ਧਿਰ ਦਾ ਜਬਰਦਸਤ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵਿਰੋਧੀ ਧਿਰ ਨੇ ਯੂ.ਪੀ. 'ਚ ਯੋਗੀ ਸਰਕਾਰ ਦੀ ਘੇਰਾਬੰਦੀ ਕੀਤੀ ਹੈ ਅਤੇ ਜਲਦ ਹੀ ਇਨਸਾਫ ਦੀ ਮੰਗ ਚੁੱਕੀ ਹੈ। ਉਨਾਵ ਮਾਮਲੇ 'ਚ ਸ਼ਨੀਵਾਰ ਨੂੰ ਧਰਨਾ ਦੇ ਰਹੇ ਕਾਂਗਰਸ ਵਰਕਰਾਂ 'ਤੇ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਦੀ ਕੁੱਟਮਾਰ ਵੀ ਕੀਤੀ ਗਈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

This news is Edited By Iqbalkaur