ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ: ਕਿਸਾਨ ਆਗੂ ਸਰਵਣ ਸਿੰਘ ਪੰਧੇਰ

02/28/2024 9:40:38 AM

ਨੈਸ਼ਨਲ ਡੈਸਕ- ਕਿਸਾਨ ਅੰਦੋਲਨ ਅੱਜ 16ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸਾਡਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਤੋਂ ਮੀਡੀਆ ਦਾ ਧਿਆਨ ਖਿੱਚਣ ਲਈ ਹਿਮਾਚਲ ਘਟਨਾਕ੍ਰਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ 1992 ਵਿਚ ਜਿਹੜੀ ਨੀਤੀ ਕਾਂਗਰਸ ਲੈ ਕੇ ਆਈ ਸੀ ਉਹ ਵੀ ਕੋਈ ਚੰਗੀ ਨਹੀਂ ਸੀ। ਕੇਂਦਰ ਸਰਕਾਰ ਦਾ ਵੀ ਸਾਡੇ ਵੱਲ ਕੋਈ ਧਿਆਨ ਨਹੀਂ ਹੈ। ਉੱਥੇ ਹੀ ਆਰ.ਐੱਸ.ਐੱਸ. ਕਿਸਾਨਾਂ ਦੇ ਅੰਦੋਲਨ ਨੂੰ ਸਿੱਖਾਂ ਦਾ ਅੰਦੋਲਨ ਦੱਸ ਰਹੀ ਹੈ। ਇਹ ਦੇਸ਼ ਦੀ ਏਕਤਾ ਅਖੰਡਤਾ ਲਈ ਠੀਕ ਨਹੀਂ ਹੈ। 

ਇਹ ਵੀ ਪੜ੍ਹੋ: UAE 'ਚ ਭਾਰਤੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

 

ਪੰਧੇਰ ਨੇ ਅੱਗੇ ਕਿਹਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ, ਗੁਜਰਾਤ ਤੋਂ ਲੈ ਕੇ ਮਹਾਰਾਸ਼ਟਰ ਤੱਕ ਕਿਸਾਨਾਂ ਦੀ ਇੱਕੋ ਆਵਾਜ਼ ਹੈ ਕਿ ਐੱਮ.ਐੱਸ.ਪੀ. ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਨਰੇਗਾ 200 ਦਿਨ ਚਲਾਈ ਜਾਵੇ ਅਤੇ ਇਸ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਕਿਸਾਨ ਅਤੇ ਖੇਤ ਮਜ਼ਦੂਰ ਦਾ ਕਰਜ਼ਾ ਖ਼ਤਮ ਕੀਤਾ ਜਾਵੇ। ਲਖੀਮਪੁਰ ਖੀਰੀ ਦਾ ਇਨਸਾਫ਼ ਮਿਲੇ। ਕਹਿੰਦੇ ਸੀ ਬਿਜਲੀ ਬਿੱਲ ਨਹੀਂ ਲੈ ਕੇ ਆਵਾਂਗੇ ਪਰ ਬਿਜਲੀ 2023 ਐਕਟ ਉਨ੍ਹਾਂ ਨੇ ਬਣਾ ਲਿਆ ਹੋਇਆ ਹੈ। ਇਨ੍ਹਾਂ ਮੰਗਾਂ ਵੱਲ ਧਿਆਨ ਕਰਨ ਦੀ ਬਜਾਏ ਹਰਿਆਣਾ ਵਿਚ ਮੁੜ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ ਅਤੇ ਪਹਿਲੀ ਵਾਰ ਦੇਸ਼ ਦੇ ਇਤਿਹਾਸ ਵਿਚ 70,000 ਫੋਰਸ ਹਰਿਆਣਾ ਵਿਚ ਤਾਇਨਾਤ ਕੀਤੀ ਗਈ ਹੈ। ਇਹ ਕਿਸਾਨਾਂ ਦੀ ਕਾਤਲ ਸਰਕਾਰ ਹੈ। 5 ਕਿਸਾਨ ਅਤੇ ਇਕ ਪੱਤਰਕਾਰ ਕਤਲ ਕੀਤਾ ਗਿਆ। ਅਸੀਂ ਦੇਸ਼ ਨੂੰ ਸੱਦਾ ਦੇ ਰਹੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਹੋਵੇਗਾ ਅਤੇ ਤਗੜੇ ਹੋ ਕੇ ਘਰੋਂ ਨਿਕਲੋ। ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: ਇਟਲੀ 'ਚ ਪੰਜਾਬਣ ਵਰਿੰਦਰ ਕੌਰ ਨੇ ਵਧਾਇਆ ਮਾਣ, ਜੇਨੋਆ ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੀ ਬਣੀ ਪਹਿਲੀ ਸਿੱਖ ਕੁੜੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News