12 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ

06/05/2023 6:23:23 PM

ਸ਼੍ਰਾਵਸਤੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸ਼੍ਰਾਵਸਤੀ ਦੇ ਇਕ ਪਿੰਡ 'ਚ 12 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਅਤੇ ਉਸ ਦਾ ਕਤਲ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੁੜੀ ਦੀ ਲਾਸ਼ ਸ਼੍ਰਾਵਸਤੀ ਜ਼ਿਲ੍ਹੇ 'ਚ ਇਕ ਨਹਿਰ ਦੇ ਕਿਨਾਰੇ ਝਾੜੀਆਂ 'ਚ ਬੋਰੇ 'ਚ ਮਿਲੀ ਸੀ। ਪੁਲਸ ਅਨੁਸਾਰ ਪੀੜਤਾ ਦੇ ਪਿਤਾ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਸ਼ੀਲ ਕੁਮਾਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। 

ਪੁਲਸ ਸੁਪਰਡੈਂਟ ਪ੍ਰਾਚੀ ਸਿੰਘ ਨੇ ਦੱਸਿਆ ਕਿ ਪਹਿਲੀ ਨਜ਼ਰ ਅਜਿਹਾ ਲੱਗਦਾ ਹੈ ਕਿ ਬੱਚੀ ਨਾਲ ਜਬਰ ਜ਼ਿਨਾਹ ਤੋਂ ਬਾਅਦ ਉਸ ਦਾ ਕਤਲ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਐੱਫ.ਆਈ.ਆਈ. ਸ਼ੁਰੂ 'ਚ ਅਗਵਾ ਦੇ ਦੋਸ਼ 'ਚ ਦਰਜ ਕੀਤੀ ਗਈ ਸੀ, ਜਦੋਂ ਕਿ ਜਬਰ ਜ਼ਿਨਾਹ ਅਤੇ ਕਤਲ ਨਾਲ ਸੰਬੰਧਤ ਆਈ.ਪੀ.ਸੀ. ਦੀਆਂ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਜੋੜਿਆ ਗਿਆ ਸੀ। ਐੱਸ.ਪੀ. ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।


DIsha

Content Editor

Related News