ਪਤਨੀ ਅਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ ਕਰ ਫਰਾਰ ਹੋਇਆ ਦੋਸ਼ੀ, ਪੁਲਸ ਵਲੋਂ ਭਾਲ ਜਾਰੀ

Saturday, Sep 16, 2023 - 02:49 PM (IST)

ਪਤਨੀ ਅਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ ਕਰ ਫਰਾਰ ਹੋਇਆ ਦੋਸ਼ੀ, ਪੁਲਸ ਵਲੋਂ ਭਾਲ ਜਾਰੀ

ਕੁਸ਼ੀਨਗਰ (ਵਾਰਤਾ)- ਉੱਤਰ ਪ੍ਰਦੇਸ਼ 'ਚ ਕੁਸ਼ੀਨਗਰ ਜ਼ਿਲ੍ਹੇ ਦੇ ਰਾਮਕੋਲਾ ਖੇਤਰ 'ਚ ਸ਼ਨੀਵਾਰ ਨੂੰ ਪਰਿਵਾਰਕ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ ਕਤਲ ਕਰ ਦਿੱਤਾ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ ਫੁਲਵਰੀਆ ਮਗਰੀਨ ਪਿੰਡ ਦੀ ਹੈ, ਜਿੱਥੇ ਇੰਦਰਜੀਤ ਅਲੀ (52) ਨੇ ਸਵੇਰੇ ਆਪਣੀ ਪਤਨੀ ਜਖੁਰਿਨ ਨਿਸ਼ਾ (50) ਅਤੇ ਧੀ ਰੂਬੀਨਾ (18) 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਅਧਿਆਪਕ ਦੇ ਥੱਪੜ ਨਾਲ ਵਿਦਿਆਰਥੀ ਨੂੰ ਹੋਈ ਗੰਭੀਰ ਬੀਮਾਰੀ, ਵੈਂਟੀਲੇਟਰ 'ਤੇ ਮੌਤ ਨਾਲ ਜੰਗ ਲੜ ਰਿਹੈ ਮਾਸੂਮ

ਉਨ੍ਹਾਂ ਕਿਹਾ,''ਗੰਭੀਰ ਰੂਪ ਨਾਲ ਜ਼ਖ਼ਮੀ ਜਖੁਰਿਨ ਨਿਸ਼ਾ ਅਤੇ ਰੂਬੀਨਾ ਦੀ ਮੌਕੇ 'ਤੇ ਹੀ ਮੌਤ ਹੋ ਗਈ।'' ਪੁਲਸ ਸੂਤਰਾਂ ਨੇ ਦੱਸਿਆ ਕਿ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ,''ਇੰਦਰਜੀਤ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਘਟਨਾ ਦੇ ਬਾਅਦ ਤੋਂ ਫਰਾਰ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News