PM ਮੋਦੀ ਨੇ ਉੱਤਰ ਪ੍ਰਦੇਸ਼ ਦੇ ਸ਼੍ਰੀ ਕਲਕੀ ਧਾਮ ਮੰਦਰ ਦਾ ਰੱਖਿਆ ਨੀਂਹ ਪੱਥਰ

02/19/2024 11:50:26 AM

ਸੰਭਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ 'ਚ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਦੇ ਮਾਡਲ ਦਾ ਉਦਘਾਟਨ ਕੀਤਾ। ਦੱਸ ਦੇਈਏ ਕਿ ਸ਼੍ਰੀ ਕਲਕੀ ਧਾਮ ਦਾ ਨਿਰਮਾਣ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਵਲੋਂ ਕੀਤਾ ਜਾ ਰਿਹਾ ਹੈ, ਜਿਸ ਦੇ ਪ੍ਰਧਾਨ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਹਨ। ਪ੍ਰੋਗਰਾਮ 'ਚ ਸੰਤਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਮੌਕੇ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਅਤੇ ਇੱਥੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਪ੍ਰੋਗਰਾਮ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਸੰਤਾਂ, ਧਾਰਮਿਕ ਆਗੂਆਂ ਅਤੇ ਹੋਰਨਾਂ ਨੇ ਸ਼ਿਰਕਤ ਕੀਤੀ।

ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬੋਲਦਿਆਂ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਨੇ ਕਿਹਾ ਕਿ ਲੱਖਾਂ ਸ਼ਰਧਾਲੂ ਇੱਥੇ ਮੌਜੂਦ ਹੋਣਗੇ। ਦੁਨੀਆ ਪ੍ਰਧਾਨ ਮੰਤਰੀ ਮੋਦੀ ਨੂੰ ਕਲਕੀ ਧਾਮ ਤੋਂ ਸੁਣਨ ਦੀ ਉਡੀਕ ਕਰ ਰਹੀ ਹੈ। ਇਹ ਸਾਡੇ ਦੇਸ਼ ਅਤੇ 'ਸਨਾਤਨ ਧਰਮ' ਲਈ ਮਾਣ ਵਾਲਾ ਪਲ ਹੈ। ਪ੍ਰਧਾਨ ਮੰਤਰੀ ਮੋਦੀ ਅੱਜ ਇੱਥੇ ਸ਼੍ਰੀ ਕਲਿਕ ਧਾਮ ਦਾ ਨੀਂਹ ਪੱਥਰ ਰੱਖਣ ਲਈ ਆਏ ਹਨ। ਪ੍ਰੋਗਰਾਮ ਵਿਚ ਬਹੁਤ ਸਾਰੇ ਸੰਤਾਂ, ਧਾਰਮਿਕ ਆਗੂਆਂ ਅਤੇ ਹੋਰ ਪਤਵੰਤਿਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ।
 

Tanu

This news is Content Editor Tanu