ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ

Wednesday, Jul 24, 2024 - 06:47 PM (IST)

ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ

ਬਲੀਆ : ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿਚ ਰੋਡਵੇਜ਼ ਦੀ ਇਕ ਬੱਸ ਤੇ ਮੋਟਰਸਾਈਕਲ ਦੀ ਆਹਮਣੇ-ਸਾਹਮਣੇ ਦੀ ਟੱਕਰ ਵਿਚ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਦੇ ਮੁਤਾਬਕ ਇਹ ਹਾਦਸਾ ਨਗਰਾ ਥਾਣਾ ਖੇਤਰ ਦੇ ਪਿੰਡ ਬਛਈਪੁਰ ਵਿਚ ਨਗਰਾ-ਗੜਵਾਰ ਰਾਜਮਾਰਗ 'ਤੇ ਹੋਇਆ। 

ਰਸੜਾ ਖੇਤਰ ਦੇ ਐੱਸਪੀ ਮੁਹੰਮਦ ਫਹੀਮ ਕੁਰੈਸ਼ੀ ਨੇ ਦੱਸਿਆ ਕਿ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਰਤਨੇਸ਼ ਰਾਜਭਰ, ਅਜੇਸ਼ ਰਾਜਭਰ ਤੇ ਓਮ ਬਹਾਦਰ ਰਾਜਭਲ ਨੂੰ ਪੁਲਸ ਨੇ ਤੁਰੰਤ ਨਗਰਾ ਸਥਿਤ ਪ੍ਰਾਇਮਰੀ ਹੈਲਥ ਸੈਂਟਰ ਪਹੁੰਚਾਇਆ, ਜਿਥੋਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਦੌਰਾਨ ਤਿੰਨਾਂ ਜ਼ਖਮੀਆਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਐੱਸਪੀ ਕੁਰੈਸ਼ੀ ਨੇ ਦੱਸਿਆ ਕਿ ਪੁਲਸ ਨੇ ਬੱਸ ਚਾਲਕ ਦਿਨੇਸ਼ ਚੌਹਾਨ ਨੂੰ ਹਿਰਾਸਤ ਵਿਚ ਲੈ ਲਿਆ ਹੈ ਤ ਬੱਸ ਨੂੰ ਵੀ ਜ਼ਬਦ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਬੱਸ ਚਾਲਕ ਦਿਨੇਸ਼ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।


author

Baljit Singh

Content Editor

Related News