ਉੱਤਰ ਪ੍ਰਦੇਸ਼ ''ਚ ਬਹੁ-ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਦੀ ਮੌਤ, 10 ਲੋਕ ਜ਼ਖ਼ਮੀ

Monday, Sep 04, 2023 - 10:26 AM (IST)

ਉੱਤਰ ਪ੍ਰਦੇਸ਼ ''ਚ ਬਹੁ-ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਦੀ ਮੌਤ, 10 ਲੋਕ ਜ਼ਖ਼ਮੀ

ਲਖਨਊ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਫਤਿਹਪੁਰ ਖਾਨਾ ਇਲਾਕੇ 'ਚ ਸੋਮਵਾਰ ਤੜਕੇ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਤਿੰਨ ਹੋਰ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀਆਂ ਟੀਮਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ-  ਮਹਾਰਾਸ਼ਟਰ 'ਚ ਇਮਾਰਤ ਹੋਈ ਢਹਿ-ਢੇਰੀ, 8 ਮਹੀਨੇ ਦੀ ਬੱਚੀ ਸਮੇਤ ਦੋ ਦੀ ਮੌਤ, ਕਈ ਜ਼ਖ਼ਮੀ

ਪੁਲਸ ਨੇ ਦੱਸਿਆ ਕਿ ਬਾਰਾਬੰਕੀ ਜ਼ਿਲ੍ਹ ਦੇ ਫਤਿਹਪੁਰ ਕਸਬੇ 'ਚ ਤੜਕੇ ਕਰੀਬ 3.17 ਵਜੇ ਇਕ ਤਿੰਨ ਮੰਜ਼ਿਲਾ ਮਕਾਨ ਅਚਾਨਕ ਡਿੱਗ ਗਿਆ ਅਤੇ 15 ਲੋਕ ਇਸ ਦੇ ਮਲਬੇ ਹੇਠਾਂ ਦੱਬ ਗਏ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ 12 ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਰੋਸ਼ਨੀ ਬਾਨੋ (22) ਅਤੇ ਹਕੀਮੂਦੀਨ (28) ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ- ਹੁਣ ਇਸਰੋ ਨੇ ਸੂਰਜ 'ਤੇ 'ਜਿੱਤ' ਵੱਲ ਪੁੱਟਿਆ ਪਹਿਲਾ ਕਦਮ, ਆਦਿਤਿਆL1 ਮਿਸ਼ਨ ਸਫ਼ਲਤਾਪੂਰਵਕ ਲਾਂਚ

ਸੂਤਰਾਂ ਮੁਤਾਬਕ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖਮੀ ਹੋਏ 8 ਲੋਕਾਂ ਨੂੰ ਲਖਨਊ ਦੀ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰਾਂ ਦਾ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੋ ਹੋਰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਬਾਰਾਬੰਕੀ ਦੇ ਐਸ. ਪੀ. ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਇਮਾਰਤ ਦੇ ਮਾਲਕ ਦੀ ਪਛਾਣ ਹਾਸ਼ਿਮ ਵਜੋਂ ਹੋਈ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ  ਘਟਨਾ ਵਿਚ ਲੋਕਾਂ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ। ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News