ਕਾਨਪੁਰ ’ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਭੜਕੀ ਹਿੰਸਾ, 36 ਲੋਕ ਗ੍ਰਿਫ਼ਤਾਰ, 3 FIR ਦਰਜ

06/04/2022 10:06:26 AM

ਕਾਨਪੁਰ: ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਪਰੇਡ ਗਰਾਊਂਡ, ਯਤੀਮਖਾਨਾ ਸਮੇਤ ਕਈ ਇਲਾਕਿਆਂ ’ਚ ਹਿੰਸਾ ਭੜਕ ਕਈ। ਇਸ ਹਿੰਸਾ ’ਚ ਦੋ ਭਾਈਚਾਰਿਆਂ ਦੇ ਮੈਂਬਰ ਆਹਮੋ-ਸਾਹਮਣੇ ਆਏ ਗਏ ਅਤੇ ਇਕ-ਦੂਜੇ ’ਤੇ ਪਥਰਾਅ ਕੀਤਾ। ਇਸ ਹਿੰਸਾ ਮਾਮਲੇ ਵਿਚ 36 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 3 ਐੱਫ. ਆਈ. ਆਰ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਬਾਬਤ ਜਾਣਕਾਰੀ ਦਿੱਤੀ। ਓਧਰ ਪੁਲਸ ਵਲੋਂ ਕਾਨਪੁਰ ਵਿਚ ਯਤੀਮਖਾਨਾ ਅਤੇ ਪਰੇਡ ਗਰਾਊਂਡ ਵਿਚਕਾਰ ਖੇਤਰ ਵਿਚ ਸੁਰੱਖਿਆ ਵੀ ਵਧਾ ਦਿੱਤੀ ਗਈ। 

ਇਹ ਵੀ ਪੜ੍ਹੋ: ਵੱਡੀ ਖ਼ਬਰ : ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ (ਵੀਡੀਓ)

ਪੁਲਸ ਕਮਿਸ਼ਨਰ ਵਿਜੇ ਸਿੰਘ ਮੀਨਾ ਨੇ ਕਿਹਾ, "36 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਹੁਣ ਤੱਕ ਤਿੰਨ ਐੱਫ. ਆਈ. ਆਰ ਦਰਜ ਕੀਤੀਆਂ ਗਈਆਂ ਹਨ। ਵੀਡੀਓ ਦੇ ਆਧਾਰ 'ਤੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।" ਉਨ੍ਹਾਂ ਅੱਗੇ ਕਿਹਾ, “ਸਾਜ਼ਿਸ਼ ਕਰਨ ਵਾਲਿਆਂ ਵਿਰੁੱਧ ਗੈਂਗਸਟਰ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਜਾਇਦਾਦ ਜਾਂ ਤਾਂ ਜ਼ਬਤ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ।”

ਇਹ ਵੀ ਪੜ੍ਹੋ:  ਜਿਨ੍ਹਾਂ ਨੇ ਕਸ਼ਮੀਰੀ ਪੰਡਤਾਂ ਦੀ ਸੁਰੱਖਿਆ ਕਰਨੀ ਹੈ, ਉਨ੍ਹਾਂ ਨੂੰ ਫਿਲਮ ਦੇ ਪ੍ਰਚਾਰ ਤੋਂ ਵਿਹਲ ਨਹੀਂ: ਰਾਹੁਲ

ਦਰਅਸਲ ਕਾਨਪੁਰ 'ਚ ਸ਼ੁੱਕਰਵਾਰ ਨੂੰ ਕਥਿਤ ਤੌਰ 'ਤੇ ਬਾਜ਼ਾਰ ਬੰਦ ਨੂੰ ਲੈ ਕੇ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਦੋ ਸਮੂਹਾਂ ਵਿਚਾਲੇ ਹਿੰਸਕ ਝੜਪ ਹੋ ਗਈ। ਝੜਪ ਦੇ ਬਾਅਦ ਦੋ ਵਿਅਕਤੀ ਅਤੇ ਇਕ ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ ਕੁਝ ਲੋਕਾਂ ਨੇ ਦੁਕਾਨਾਂ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਦੂਜੇ ਸਮੂਹ ਨੇ ਵਿਰੋਧ ਕੀਤਾ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ: ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਕੀਤੀ ਮੰਗ

Tanu

This news is Content Editor Tanu