ਸਕੂਲ ਗਏ 6 ਸਾਲਾ ਮਾਸੂਮ ਨਾਲ ਵਾਪਰ ਗਿਆ ਭਾਣਾ, ਬੁਝ ਗਿਆ ਘਰ ਦਾ ਇਕਲੌਤਾ ਚਿਰਾਗ
Tuesday, Apr 11, 2023 - 05:54 PM (IST)
ਮੈਨਪੁਰੀ- ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਕਰਹਲ ਥਾਣਾ ਖੇਤਰ ਦੇ ਮਨੋਨਾ ਪਿੰਡ ਦੇ ਪ੍ਰਾਇਮਰੀ ਸਕੂਲ 'ਚ ਨਰਸਰੀ ਜਮਾਤ 'ਚ ਪੜ੍ਹਨ ਵਾਲੇ 6 ਸਾਲਾ ਬੱਚੇ ਦੀ ਕਰੰਟ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਸ਼ੂ ਦਿਵਾਕਰ (6) ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੇ ਪਿਤਾ ਛਵੀਰਾਮ ਦਿਵਾਕਰ ਨੇ ਦੱਸਿਆ ਕਿ ਅੰਸ਼ੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਨਰਸਰੀ 'ਚ ਪੜ੍ਹਦਾ ਸੀ।
ਇਹ ਵੀ ਪੜ੍ਹੋ- ਇਸ ਦਿਨ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਕਦੋਂ ਅਤੇ ਕਿੱਥੇ-ਕਿੱਥੇ ਆਵੇਗਾ ਨਜ਼ਰ
ਪੁਲਸ ਖੇਤਰ ਅਧਿਕਾਰੀ ਚੰਦਰਕੇਸ਼ ਸਿੰਘ ਨੇ ਪਿੰਡ ਵਾਸੀਆਂ ਦੇ ਹਵਾਲੇ ਤੋਂ ਦੱਸਿਆ ਕਿ ਸੋਮਵਾਰ ਨੂੰ ਸਕੂਲ 'ਚ ਬੱਚਾ ਪਾਣੀ ਪੀਣ ਲਈ ਗਿਆ ਸੀ ਤਾਂ ਹੈਂਡਪੰਪ ਨੇੜੇ ਬਿਜਲੀ ਦੀ ਤਾਰ ਨਾਲ ਛੂਹ ਜਾਣ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਕੋਹਰਾਮ ਮਚ ਗਿਆ। ਗੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਸਕੂਲ ਦੇ ਪ੍ਰਿੰਸੀਪਲ ਦੀ ਗੱਡੀ ਦੀ ਭੋਨ-ਤੋੜ ਕਰ ਦਿੱਤੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੀ ਪੁਲਸ ਨੇ ਸਥਿਤੀ ਨੂੰ ਕਾਬੂ 'ਚ ਲੈਂਦੇ ਹੋਏ ਸ਼ਿਕਾਇਤ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਬਰਫ਼ ਨਾਲ ਢਕੇ ਸ੍ਰੀ ਹੇਮਕੁੰਟ ਸਾਹਿਬ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਾਰੀਖ਼ ਨੂੰ ਖੁੱਲਣਗੇ ਕਿਵਾੜ
ਓਧਰ ਪੁਲਸ ਸੁਪਰਡੈਂਟ ਵਿਨੋਦ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਉਨ੍ਹਾਂ ਨੇ ਖੇਤਰ ਅਧਿਕਾਰੀ ਨੂੰ ਮੌਕੇ 'ਤੇ ਪਹੁੰਚਣ ਅਤੇ ਹਰ ਸੰਭਵ ਮਦਦ ਕਰਨ ਤੇ ਸਥਿਤੀ 'ਤੇ ਨਜ਼ਰ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਸੈਰ-ਸਪਾਟਾ ਮੰਤਰੀ ਜੈਵੀਰ ਸਿੰਘ ਨੇ ਮੰਗਲਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਦੀ ਮਦਦ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ- BMW ਨੂੰ ਲੈ ਕੇ ਪਿਆ ਬਖੇੜਾ, ਲਾੜੀ ਨੂੰ ਏਅਰਪੋਰਟ 'ਤੇ ਹੀ ਛੱਡ ਕੇ ਫ਼ਰਾਰ ਹੋਇਆ ਲਾੜਾ