UP ''ਚ ਭਿਆਨਕ ਸੜਕ ਹਾਦਸਾ : ਟਰੱਕ-ਕਾਰ ਦੀ ਟੱਕਰ ''ਚ 4 ਲੋਕਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ
Tuesday, Apr 28, 2026 - 09:56 AM (IST)
ਹਾਮਿਦਪੁਰ : ਉੱਤਰ ਪ੍ਰਦੇਸ਼ ਦੇ ਹਾਮਿਦਪੁਰ ਨੇੜੇ ਮਹੋਬਾ ਵਿੱਚ ਇੱਕ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਪੀੜਤ ਲੋਕ ਹਮੀਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਸਨ, ਜੋ ਮਹੋਬਾ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਦੋਂ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ। ਇਸ ਮਾਮਲੇ ਦੀ ਜਾਂਚ ਦੌਰਾਨ ਹਮੀਰਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਭਿਸ਼ੇਕ ਗੋਇਲ ਨੇ ਕਿਹਾ, "ਮੌਦਾਹਾ ਵਿੱਚ ਇੱਕ ਟਰੱਕ ਨੇ ਸੱਤ ਲੋਕਾਂ ਨੂੰ ਲੈ ਜਾ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਉਕਤ ਲੋਕ ਮਹੋਬਾ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਟੱਕਰ ਕਾਰਨ ਚਾਰ ਲੋਕਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਦ ਲਈ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ। ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।"
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
